16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮੁੱਖ ਮੰਤਰੀ ਦੀ ਰੈਲੀ 'ਤੇ ਸਵਾਲ ਕਰਨ ਲਈ ਸੈਂਕੜੇ ਕਿਸਾਨ ਮਜ਼ਦੂਰ ਹੋਏ ਰਵਾਨਾ <br/>

Ad Position 21
No active advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਤੇ ਵਰਕਰ ਭਗਵੰਤ ਸਿੰਘ ਮਾਨ ਦਾ ਵਿਰੋਧ ਕਰਨ ਮੰਡੀ ਨੂੰ ਰਵਾਨਾ ਹੁੰਦੇ ਹੋਏ ਅਤੇ ਪੁਲਿਸ ਅਧਿਕਾਰੀ ਕਿਸਾਨ ਆਗੂਆਂ ਨੂੰ 17 ਮਾਰਚ ਦੀ ਮੀਟਿੰਗ ਦਾ ਲਿਖਤੀ ਭਰੋਸਾ ਦਿਵਾਉਂਦੇ ਹੋਏ | ਤਸਵੀਰਾਂ-ਕੁਲਵਿੰਦਰ ਸਿੰਘ ਸੰਧੂ <br/> 26-02-2026
ਮੱਖੂ, 25 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਬਲਜਿੰਦਰ ਸਿੰਘ ਤਲਵੰਡੀ ਪ੍ਰੈੱਸ ਸਕੱਤਰ ਵਲੋਂ ਲਿਖਤੀ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਐਲਾਨ ਤਹਿਤ ਅੱਜ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਕੀਤੀ ਜਾ ਰਹੀ ਮੱਖੂ ਦਾਣਾ ਮੰਡੀ ਵਿਖੇ ਰੈਲੀ ਅਤੇ ਸਰਹਿੰਦ ਫੀਡਰ ਨਹਿਰ ਦੀ ਮੁਰੰਮਤ ਦੇ ਉਦਘਾਟਨ ਦੇ ਲਈ ਪਿੰਡ ਤਲਵੰਡੀ ਨਿਪਾਲਾਂ ਵਿਖੇ ਆਉਣ ਵਿਖੇ ਆਉਣ 'ਤੇ ਵਿਰੋਧ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਪਿੰਡ ਤਲਵੰਡੀ ਨਿਪਾਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲੇ੍ਹ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਵੱਡਾ ਇਕੱਠ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਕਿਸਾਨਾਂ ਨਾਲ ਮੀਟਿੰਗ ਨਾਲ ਕਰਨਾ ਥੁੱਕ ਕੇ ਚੱਟਣ ਦੇ ਬਰਾਬਰ ਹੈ ਅਤੇ ਸ਼ੰਭੂ ਖਨੌਰੀ ਮੋਰਚਿਆਂ ਦੇ ਕੀਤੇ ਉਜਾੜੇ ਅਤੇ ਸਮਾਨ ਦੀ ਭੰਨਤੋੜ ਸਮੇਤ ਬਿਜਲੀ ਸੋਧ ਬਿਲ, ਬੀਜ ਐਕਟ 2025 ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ ਅਮਰੀਕਾ ਸਾਮਰਾਜ ਨਾਲ ਕੀਤੇ ਸਮਝੌਤਿਆਂ ਬਾਰੇ ਕੁੱਝ ਵੀ ਨਾ ਬੋਲਣਾ ਅਤੇ ਬੰਦੀ ਸਿੰਘਾਂ, ਬੁੱਧੀਜੀਵੀਆਂ ਦੀ ਰਿਹਾਈ, ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਕਾਨੂੰਨ ਨਾ ਬਣਾਉਣਾ ਅਤੇ ਸਮਾਣੇ ਵਿਖੇ ਕੀਤੇ ਅੱਤਿਆਚਾਰ ਵਾਅਦਾ ਖ਼ਿਲਾਫ਼ੀ ਦੀ ਸਖ਼ਤ ਨਿੰਦਿਆ ਕਰਦੇ ਹਾਂ | ਇਸ ਮੌਕੇ ਪ੍ਰਸ਼ਾਸਨ ਵਲੋਂ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਜੋ ਸਵਾਲ ਕਰਨ ਜਾ ਰਹੇ ਸਨ, ਉਨ੍ਹਾਂ ਦੀ ਬਾਅ-ਦਲੀਲ ਗੱਲ ਮੰਨ ਕੇ 17 ਮਾਰਚ ਨੂੰ ਪੰਜਾਬ ਭਵਨ ਚੰਡੀਗੜ੍ਹ ਮੀਟਿੰਗ ਦੀ ਚਿੱਠੀ ਦਿੱਤੀ, ਜੋ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਸਰਾਂ, ਜਸਪਾਲ ਸਿੰਘ ਢਿੱਲੋਂ ਰਾਹੀਂ ਵਿਸ਼ਵਾਸ ਦਿਵਾਉਂਦਿਆਂ ਆਗੂਆਂ ਨੂੰ ਸੌਂਪੀ ਗਈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਡਿਜੀਟਲ ਕ੍ਰਾਂਤੀ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦੀ ਦੀ ਮੌਤ
Ad Position 24