23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਏ. ਡੀ. ਸੀ. (ਜ) ਅਮਨਦੀਪ ਕੌਰ ਨੇ ਸੰਭਾਲਿਆ ਚਾਰਜ <br/>

Ad Position 21
No active advertisement
ਅਜੀਤ ਡੈਸਕ 27-02-2026
ਫ਼ਿਰੋਜ਼ਪੁਰ, 26 ਫਰਵਰੀ (ਸੁਖਵਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ (ਪੀ. ਸੀ. ਐੱਸ.) ਨੇ ਫ਼ਿਰੋਜ਼ਪੁਰ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਦਫ਼ਤਰ ਦੇ ਕਰਮਚਾਰੀਆਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਤੇ ਸਮੇਂ-ਸਿਰ ਲਾਗੂ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ, ਸਰਕਾਰੀ ਸੇਵਾਵਾਂ ਦੀ ਸਮੇਂ ਸਿਰ ਡਿਲਿਵਰੀ ਅਤੇ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਟੀਮ ਵਰਕ ਦੇ ਆਧਾਰ 'ਤੇ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਯੋਗ ਨਾਗਰਿਕ ਤੱਕ ਪਹੁੰਚ ਸਕੇ | ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਨੁਸਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 16ਵਾਂ ਮਹਾਨ ਨਗਰ ਕੀਰਤਨ ਕੱਲ੍ਹ ਤੋਂ <br/> ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦਾ ਬੀ. ਸੀ. ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24