23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਭੁੱਲਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਅੰਦਰ ਲੱਖਾਂ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ <br/>

Ad Position 21
No active advertisement
ਹਲਕਾ ਸ਼ਹਿਰੀ ਅੰਦਰ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਮੇਂ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ | ਅਜੀਤ ਤਸਵੀਰ <br/> 27-02-2026
ਫ਼ਿਰੋਜ਼ਪੁਰ, 26 ਫਰਵਰੀ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ 'ਚ ਗੰਦੇ ਪਾਣੀ ਦੀਆਂ ਪਾਈਪ ਲਾਈਨਾਂ, ਖੇਡ ਸਟੇਡੀਅਮ, ਪੀਣ ਵਾਲੀ ਪਾਣੀ, ਸੋਲਿਡ ਵੇਸਟ ਮੈਨੇਜਮੈਂਟ, ਇੰਟਰਲਾਕ ਟਾਈਲਾਂ, ਸਟਰੀਟ ਲਾਈਟਾਂ, ਛੱਪੜਾਂ ਦੀ ਸਫ਼ਾਈ, ਗਲੀਆਂ ਦੀ ਉਸਾਰੀ, ਸ਼ਮਸ਼ਾਨ ਘਾਟ ਦੀ ਰਿਪੇਅਰ, ਪਾਰਕ ਦੀ ਉਸਾਰੀ ਲਈ ਕਰੀਬ 53.98 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਪੰਜਾਬ ਨੂੰ ਹਰ ਪੱਖੋਂ ਖ਼ੁਸ਼ਹਾਲ ਬਣਾ ਰਹੀ ਹੈ ਅਤੇ ਲੋਕਾਂ ਨੂੰ ਚੰਗੀਆਂ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸੇ ਲੜੀ ਤਹਿਤ ਸ਼ਹਿਰੀ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਝੁੱਗੇ ਹਜ਼ਾਰਾ ਸਿੰਘ ਵਾਲਾ, ਖੁੱਦਰ ਗੱਟੀ, ਭੱਖੜਾ, ਝੁੱਗੇ ਛੀਨਾ ਸਿੰਘ ਵਾਲਾ, ਟੇਂਡੀ ਵਾਲਾ, ਗੱਟੀ ਰਹੀਮੇ ਕੇ, ਨਵੀਂ ਗੱਟੀ ਰਾਜੋ ਕੇ ਤੇ ਗ੍ਰਾਮ ਪੰਚਾਇਤ ਗੱਟੀ ਰਾਜੋ ਕੇ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਨੀਂਹ ਪੱਥਰ ਰੱਖੇ ਗਏ ਹਨ | ਵਿਧਾਇਕ ਭੁੱਲਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਜਲਦੀ ਸ਼ੁਰੂ ਹੋ ਕੇ ਤਹਿ ਸਮੇਂ ਵਿਚ ਪੂਰਾ ਹੋਵੇਗਾ | ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਨੂੰ ਹਰ ਮੁੱਢਲੀ ਸੁੱਖ ਸਹੂਲਤ ਦੇਣ ਲਈ ਵਚਨਬੱਧ ਹਨ ਤੇ ਪਿੰਡਾਂ ਤੇ ਸ਼ਹਿਰਾਂ 'ਚ ਲਗਾਤਾਰ ਵਿਕਾਸ ਕਰਵਾ ਰਹੇ ਹਨ | ਇਸ ਮੌਕੇ ਵੱਡੀ ਸੰਖਿਆ 'ਚ 'ਆਪ' ਵਰਕਰ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਂਟੋਨਮੈਂਟ ਖੇਤਰ 'ਚ 15 ਫ਼ੀਸਦੀ ਵਪਾਰਕ ਤੇ 10 ਫੀਸਦੀ ਰਿਹਾਇਸ਼ੀ ਟੈਕਸ ਦੇ ਪ੍ਰਸਤਾਵ 'ਤੇ ਸਿਆਸੀ ਸਰਗਰਮੀ ਤੇਜ਼ <br/... ਅਗਲੀ ਖ਼ਬਰ ਨਹਿਰ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
Ad Position 24