23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੱਸੋਆਣਾ ਸਕੂਲ 'ਚ ਵਾਤਾਵਰਨ ਸਿੱਖਿਆ ਸਮਾਗਮ ਕਰਵਾਇਆ <br/>

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸਿਖਲਾਈ ਵਰਕਸ਼ਾਪ ਦੌਰਾਨ ਵਿਦਿਆਰਥੀ ਤੇ ਅਧਿਆਪਕ | ਤਸਵੀਰ : ਮਨਪ੍ਰੀਤ ਸਿੰਘ ਸੰਧੂ <br/> 27-02-2026
ਖੋਸਾ ਦਲ ਸਿੰਘ, 26 ਫਰਵਰੀ (ਮਨਪ੍ਰੀਤ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਇਨਵਾਇਰਮੈਟਲ ਐਜੂਕੇਸ਼ਨ ਪੋ੍ਰਗਰਾਮ ਤੇ ਮਿਸ਼ਨ ਲਾਈਵ ਤਹਿਤ ਇਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਰਿਸੋਰਸ ਪਰਸਨ ਮੈਡਮ ਮਨਦੀਪ ਕੌਰ ਨੇ ਬੱਚਿਆਂ ਨੂੰ ਪੁਰਾਣੇ ਕੱਪੜਿਆਂ ਦੇ ਕੈਰੀ ਬੈਗ, ਥੈਲੇ ਤੇ ਘਰ ਦੀ ਸਜਾਵਟ ਲਈ ਵੱਖ-ਵੱਖ ਚੀਜ਼ਾਂ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ | ਸਕੂਲ ਇੰਚਾਰਜ ਮੈਡਮ ਮਨਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਹਲੇ ਸਮੇਂ 'ਚ ਰਚਨਾਤਮਿਕ ਕੰਮ ਕਰਨ ਲਈ ਪੇ੍ਰਰਿਤ ਕੀਤਾ | ਸਾਇੰਸ ਅਧਿਆਪਕ ਗੁਰਾਦਿੱਤਾ ਮਲਹੋਤਰਾ ਨੇ ਦੱਸਿਆ ਕਿ ਸਾਨੂੰ ਘਰ 'ਚ ਪਏ ਪੁਰਾਣੇ ਸਮਾਨ ਨੂੰ ਮੁੜ ਵਰਤੋਂ ਵਿਚ ਲਿਆ ਕੇ ਕੂੜੇ ਨੂੰ ਘਟਾਇਆ ਜਾ ਸਕਦਾ ਹੈ | ਸਾਇੰਸ ਅਧਿਆਪਕਾ ਮੈਡਮ ਨਿਰਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਦੇ ਨੁਕਤੇ ਦੱਸੇ ਅਤੇ ਕਿਹਾ ਕਿ ਅਜਿਹੇ ਪੋ੍ਰਗਰਾਮ ਬੱਚਿਆਂ 'ਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਅੰਤ 'ਚ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਪ੍ਰਣ ਦਿਵਾਇਆ | ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਦੀ ਬਰਸੀ ਤੇ ਖੇਡ ਮੇਲੇ ਸੰਬੰਧੀ ਪੋਸਟਰ ਜਾਰੀ <br/> ਅਗਲੀ ਖ਼ਬਰ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਤੇ ਏ. ਆਈ. ਵਾਈ. ਐੱਫ. ਵਲੋਂ ਕਿਰਤ ਦਫ਼ਤਰ ਅੱਗੇ ਰੋਸ ਧਰਨਾ <br/>
Ad Position 24