23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਬਸੰਮਤੀ ਨਾਲ ਚੁਣੀ ਪਿੰਡ ਚੰਦੜ ਦੀ ਪੰਚਾਇਤ ਨੂੰ ਦਿੱਤਾ ਵਿਧਾਇਕ ਦਹੀਆ ਨੇ 5 ਲੱਖ ਦਾ ਚੈੱਕ <br/>

Ad Position 21
No active advertisement
ਪਿੰਡ ਚੰਦੜ੍ਹ ਵਿਖੇ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਪੰਜ ਲੱਖ ਦਾ ਚੈੱਕ ਭੇਟ ਕਰਦੇ ਹੋਏ ਵਿਧਾਇਕ ਰਜਨੀਸ਼ ਦਹੀਆ | ਤਸਵੀਰ : ਭੁਪਿੰਦਰ ਸਿੰਘ <br/> 27-02-2026
ਮੁੱਦਕੀ, 26 ਫਰਵਰੀ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਚੰਦੜ ਵਿਖੇ ਬਿਨਾਂ ਕੋਈ ਪੋਿਲੰਗ ਬੂਥ ਲਏ ਲੰਘੀਆਂ ਪੰਚਾਇਤੀ ਚੋਣਾਂ ਸਮੇਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਗਈ ਸੀ | ਜਿਸ 'ਚ ਸਮਾਜ ਸੇਵੀ ਤੇ ਨੌਜਵਾਨ ਵਰਕਰ ਗੁਰਨਾਮ ਸਿੰਘ ਚੰਦੜ੍ਹ ਨੂੰ ਸਰਪੰਚ ਦੇ ਅਹੁਦੇ ਲਈ ਚੁਣਿਆ ਗਿਆ ਸੀ | ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਗਿਆ ਸੀ | ਜਿਸ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਪਿੰਡ ਚੰਦੜ੍ਹ ਪਹੁੰਚ ਕੇ ਪਿੰਡ ਦੇ ਸਰਪੰਚ ਗੁਰਨਾਮ ਸਿੰਘ ਚੰਦੜ੍ਹ ਤੇ ਸਮੂਹ ਗਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਪੰਜ ਲੱਖ ਦਾ ਚੈੱਕ ਦਿੱਤਾ | ਐਡਵੋਕੇਟ ਦਹੀਆ ਨੇ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਵਚਨਬੱਧ ਹੈ ਤੇ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਚੰਦੜ੍ਹ ਵਿਕਾਸ ਦੇ ਕੰਮਾਂ ਦੀ ਰੂਪ ਰੇਖਾ ਤਿਆਰ ਰੱਖੇ | ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੇ ਸਰਪੰਚ ਤੇ ਸਮੂਹ ਗ੍ਰਾਮ ਪੰਚਾਇਤ ਨੇ ਮਾਨ ਸਰਕਾਰ ਅਤੇ ਐਡਵੋਕੇਟ ਦਹੀਆ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਵਿੰਦਰ ਸਿੰਘ ਪੰਚ, ਪ੍ਰੀਤਮ ਸਿੰਘ ਪੰਚ, ਕਰਨੈਲ ਸਿੰਘ ਪੰਚ, ਕਸ਼ਮੀਰ ਸਿੰਘ ਪੰਚ, ਬਲਦੇਵ ਸਿੰਘ ਪ੍ਰਾਪਰਟੀ ਡੀਲਰ, ਜੱਸਾ ਸਿੰਘ ਪੰਚ, ਬੋਹੜ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਨਿਖੇਧੀ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਨ 'ਤੇ ਵਿਧਾਇਕ ਭੁੱਲਰ ਵਲੋਂ ਮੁੱਖ ਮੰਤਰੀ ਦਾ ਧੰਨਵਾਦ <br/>
Ad Position 24