23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 27-02-2026
ਗੋਲੂ ਕਾ ਮੋੜ, 26 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਗੁਰੂਹਰਸਹਾਏ ਬਲਾਕ ਪਿੰਡੀ ਦੇ ਬਲਾਕ ਪ੍ਰਧਾਨ ਸਤਨਾਮ ਚਾਂਦੀ ਤੇ ਸੂਬਾ ਕਮੇਟੀ ਮੈਂਬਰ ਵਿਪਨ ਲੋਟਾ ਨੇ ਸਮੱਗਰਾ ਸਿੱਖਿਆ ਅਭਿਆਨ ਅਧੀਨ ਸੇਵਾ ਨਿਭਾ ਰਹੇ ਦਫ਼ਤਰੀ ਕਰਮਚਾਰੀਆਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਰਮਚਾਰੀਆਂ 'ਤੇ ਬਲ ਪ੍ਰਯੋਗ ਕਰਨਾ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਹੈ | ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਸੇਵਾ ਕਰ ਰਹੇ ਕਰਮਚਾਰੀਆਂ ਨੂੰ ਘੱਟ ਤਨਖ਼ਾਹ 'ਤੇ ਪੱਕਾ ਕਰਨ ਦੀ ਨੀਤੀ ਸਰਾਸਰ ਗ਼ਲਤ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਮਚਾਰੀਆਂ ਨੂੰ ਪੰਜਾਬ ਦੇ ਪੁਰਾਣੇ ਪੇ-ਸਕੇਲਾਂ ਅਨੁਸਾਰ ਪੂਰੀ ਤਨਖ਼ਾਹ ਸਮੇਤ ਨਿਯਮਿਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਸੇਵਾ ਦਾ ਸਨਮਾਨ ਕੀਤਾ ਜਾਵੇ | ਸਤਨਾਮ ਚਾਂਦੀ ਤੇ ਵਿਪਨ ਲੋਟਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ 'ਚ ਦਫ਼ਤਰੀ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੈ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨਾ ਬਿਲਕੁਲ ਨਾਜਾਇਜ਼ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਕਰਮਚਾਰੀਆਂ ਦੇ ਹੱਕ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਪੱਧਰ 'ਤੇ ਸਮਰਥਨ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਰਬਸੰਮਤੀ ਨਾਲ ਚੁਣੀ ਪਿੰਡ ਚੰਦੜ ਦੀ ਪੰਚਾਇਤ ਨੂੰ ਦਿੱਤਾ ਵਿਧਾਇਕ ਦਹੀਆ ਨੇ 5 ਲੱਖ ਦਾ ਚੈੱਕ <br/>
Ad Position 24