23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-02-2026

ਫ਼ਿਰੋਜ਼ਪੁਰ, 26 ਫਰਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਿਅਕਤੀ ਨੂੰ 5.50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ 'ਚ ਲਾਈਟਾਂ ਵਾਲਾ ਚੌਕ ਫ਼ਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਾਜਨ ਉਰਫ਼ ਲੱਡਾ ਪੁੱਤਰ ਸ਼ਾਮ ਲਾਲ ਵਾਸੀ ਗਲੀ ਨੰਬਰ 01, ਮਕਾਨ ਨੰਬਰ 03, ਬਸਤੀ ਸ਼ੇਖ਼ਾਂ ਵਾਲੀ ਜੋ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਵਕਤ ਵੀ ਬਿਜਲੀ ਘਰ ਰੋਡ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਉਸ 'ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਇਗਨੂ ਜਨਵਰੀ 2026 ਸੈਸ਼ਨ ਲਈ ਦਾਖ਼ਲੇ ਦੀ ਆਖ਼ਰੀ ਕੱਲ੍ਹ ਤੱਕ ਵਧਾਈ-ਡਾ. ਸੁਖਦੇਵ ਸਿੰਘ <br/> ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਨਿਖੇਧੀ <br/>
Ad Position 24