ਜ਼ੀਰਾ, 26 ਫਰਵਰੀ (ਰਜਨੀਸ਼ ਕਥੂਰੀਆ)-ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਦੇ ਜਨਵਰੀ 2026 ਸੈਸ਼ਨ ਲਈ ਨਵੇਂ ਦਾਖ਼ਲਿਆਂ ਤੇ ਰੀ-ਰਜਿਸਟਰੇਸ਼ਨ ਦੀ ਪ੍ਰਕਿਰਿਆ ਜਾਰੀ ਹੈ | ਇਸ ਸੰਬੰਧੀ ਸੰਤ ਕਬੀਰ ਕਾਲਜ ਜ਼ੀਰਾ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਪਹਿਲਾਂ ਨਿਰਧਾਰਿਤ 15 ਫਰਵਰੀ ਦੀ ਮਿਤੀ ਨੂੰ ਵਧਾ ਕੇ ਹੁਣ 28 ਫਰਵਰੀ 2026 ਕਰ ਦਿੱਤਾ ਗਿਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਅਰਜ਼ੀ ਆਨਲਾਈਨ ਜਾਂ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਪਹੁੰਚ ਕੇ ਜਮਾਂ ਕਰਵਾਉਣ | ਡਾ. ਸੁਖਦੇਵ ਸਿੰਘ ਨੇ ਹੋਰ ਦੱਸਿਆ ਕਿ ਬੈਚਲਰ ਡਿਗਰੀ ਕੋਰਸਾਂ ਜਿਵੇਂ ਬੀ. ਏ., ਬੀ. ਕਾਮ, ਬੀ. ਐੱਸ. ਸੀ., ਬੀ. ਸੀ. ਏ., ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਅਤੇ ਟੂਰਿਜ਼ਮ ਸਟੱਡੀਜ਼ ਆਦਿ ਵਿਚ ਦਾਖ਼ਲੇ ਲਈ ਇਹ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਇਗਨੂ ਵਲੋਂ ਵਰਕਿੰਗ ਵਿਦਿਆਰਥੀਆਂ, ਨੌਕਰੀਪੇਸ਼ਾ ਵਿਅਕਤੀਆਂ ਤੇ ਘਰੇਲੂ ਅÏਰਤਾਂ ਲਈ ਘੱਟ ਖ਼ਰਚੇ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ | ਇਸ ਮੌਕੇ ਕੋਆਰਡੀਨੇਟਰ ਡਾ. ਵੀਰਪਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਸਟਰ ਡਿਗਰੀ ਕੋਰਸਾਂ ਜਿਵੇਂ ਐਮ. ਏ., ਐਮ. ਕਾਮ, ਐਮ. ਐੱਸ. ਸੀ., ਐਮ. ਸੀ. ਏ. ਤੇ ਐੱਮ. ਐੱਸ. ਡਬਲਿਊ. ਵਿਚ ਵੀ ਦਾਖ਼ਲੇ ਜਾਰੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਦਾਖ਼ਲੇ ਦੀ ਪ੍ਰਕਿਰਿਆ ਧਿਆਨ ਨਾਲ ਪੂਰੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਤੋਂ ਬਚਣ | ਉਨ੍ਹਾਂ ਅੱਗੇ ਦੱਸਿਆ ਕਿ ਕੋਰਸਾਂ ਸੰਬੰਧੀ ਵਿਸਥਾਰਿਕ ਜਾਣਕਾਰੀ ਯੂਨੀਵਰਸਿਟੀ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੈ | ਵਧੇਰੇ ਜਾਣਕਾਰੀ ਤੇ ਦਾਖ਼ਲੇ ਸੰਬੰਧੀ ਮਦਦ ਲਈ ਵਿਦਿਆਰਥੀ ਸੰਤ ਕਬੀਰ ਕਾਲਜ ਜ਼ੀਰਾ ਨਾਲ ਸੰਪਰਕ ਕਰ ਸਕਦੇ ਹਨ |