ਜ਼ੀਰਾ, 26 ਫਰਵਰੀ (ਪ੍ਰਤਾਪ ਸਿੰਘ ਹੀਰਾ)-ਭਾਰਤ ਵਿਕਾਸ ਪ੍ਰੀਸ਼ਦ ਮਹਿਲਾ ਵਿੰਗ ਜ਼ੀਰਾ ਵਲੋਂ ਬਾਬੇ ਪਿੱਪਲ ਵਾਲੀ ਜਗ੍ਹਾ 'ਤੇ ਚਲਾਏ ਜਾ ਰਹੇ 39ਵੇਂ ਸਲਾਈ ਸੈਂਟਰ ਦਾ ਕੋਰਸ ਪੂਰਾ ਹੋਣ 'ਤੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਸੂਬਾ ਕੋਆਰਡੀਨੇਟਰ ਸਤਿੰਦਰ ਸਚਦੇਵਾ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਸਿਵਲ ਹਸਪਤਾਲ ਜ਼ੀਰਾ ਦੇ ਡਾ. ਮਨਜੀਤ ਕੌਰ, ਡਾ. ਸੌਰਵ ਜੈਨ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਮਹਿਲਾ ਪ੍ਰਧਾਨ ਨੀਤੂ ਸ਼ਰਮਾ ਨੇ ਸੰਸਥਾ ਵਲੋਂ ਅÏਰਤਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ 1500 ਦੇ ਕਰੀਬ ਲੜਕੀਆਂ ਸਿਲਾਈ ਕਢਾਈ ਦੀ ਸਿਖਲਾਈ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰ ਚੁੱਕੀਆਂ ਹਨ | ਕੋਆਰਡੀਨੇਟਰ ਸਤਿੰਦਰ ਸਚਦੇਵਾ ਨੇ ਦੱਸਿਆ ਹੈ ਕਿ ਸਿਲਾਈ ਸੈਂਟਰਾਂ ਤੋਂ ਇਲਾਵਾ ਸੰਸਥਾ ਵਲੋਂ ਖ਼ੂਨਦਾਨ ਕੈਂਪ ਸਕੂਲੀ ਵਿਦਿਆਰਥੀਆਂ ਨੂੰ ਕੋਟੀਆਂ ਸਟੇਸ਼ਨਰੀ ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ | ਇਸ ਦੌਰਾਨ ਮੁੱਖ ਮਹਿਮਾਨ ਵਲੋਂ ਸੰਸਥਾ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ | ਇਸ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਪ੍ਰੋਗਰਾਮ 'ਚ ਸੂਬਾ ਕੋਆਰਡੀਨੇਟਰ ਸਤਿੰਦਰ ਸਚਦੇਵਾ, ਸੁਖਦੇਵ ਵਿਜ ਬਿੱਟੂ, ਪ੍ਰਧਾਨ ਗੁਰਬਖ਼ਸ਼ ਸਿੰਘ ਕੈਸ਼ੀਅਰ, ਚਰਨਜੀਤ ਸਿੰਘ ਸੋਨੂੰ ਸੀਨੀਅਰ ਵਾਈਸ ਪ੍ਰਧਾਨ, ਸੋਨੂੰ ਗੁਜਰਾਲ ਵਾਈਸ ਪ੍ਰਧਾਨ, ਮਾਸਟਰ ਹਰਭਜਨ ਸਿੰਘ, ਰਾਮ ਪ੍ਰਕਾਸ਼ ਰਿਟਾਇਰਡ ਐਸ. ਪੀ., ਜਗਦੀਪ ਸਿੰਘ, ਨਰਿੰਦਰ ਸਿੰਘ ਪ੍ਰਧਾਨ ਐਮ. ਜੀ. ਓ. ਕੋਆਰਡੀਨੇਸ਼ਨ ਕਮੇਟੀ, ਮੈਡਮ ਦਵਿੰਦਰ ਕੌਰ, ਸੁਖਵਿੰਦਰ ਕੌਰ, ਰੇਨੂੰ ਵਿੱਜ, ਰਵਿੰਦਰ ਬੇਰੀ, ਰਜਿੰਦਰ ਵਿੱਜ, ਸਤਪਾਲ ਆਦਿ ਹਾਜ਼ਰ ਸਨ |