ਕੁੱਲਗੜ੍ਹੀ, 26 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਲਕਾ ਦਿਹਾਤੀ ਜਗਿੰਦਰ ਸਿੰਘ ਜਿੰਦੂ ਦੀ ਮਿਲੀ ਸੁਰੱਖਿਆ ਵਾਪਸ ਲੈਣਾ ਮੌਜੂਦਾ ਸਰਕਾਰ ਦੀ ਘਟੀਆ ਮਾਨਸਿਕਤਾ ਦਾ ਸਬੂਤ ਹੈ ਤੇ ਕਿਸੇ ਵੱਡੀ ਹੋਣੀ ਨੂੰ ਸੱਦਾ ਦੇਣ ਬਰਾਬਰ ਹੈ | ਇਹ ਪ੍ਰਗਟਾਵਾ ਮਲਕੀਤ ਸਿੰਘ ਲੋਹਗੜ੍ਹ ਪ੍ਰਧਾਨ ਬੀ. ਸੀ. ਵਿੰਗ ਹਲਕਾ ਦਿਹਾਤੀ, ਬਲਵੰਤ ਸਿੰਘ ਸਿੱਧੂ ਜ਼ਿਲ੍ਹਾ ਮੀਤ ਪ੍ਰਧਾਨ, ਯੂਥ ਆਗੂ ਹਰਪ੍ਰੀਤ ਸਿੰਘ ਸ਼ੇਰ ਖਾਂ, ਬਲਵਿੰਦਰ ਸਿੰਘ ਰੁਕਣ ਸ਼ਾਹ ਵਾਲਾ, ਨਿਰਮਲ ਸਿੰਘ ਨਿੰਮਾ ਸਾਬਕਾ ਮੈਂਬਰ ਬਲਾਕ ਸੰਮਤੀ, ਸਾਹਿਬ ਸਿੰਘ ਸੋਢੀ ਨਗਰ, ਨਿਰਭੈ ਸਿੰਘ ਢਿੱਲੋਂ, ਬਲਦੇਵ ਸਿੰਘ ਉਗੋਕੇ, ਜਗਸੀਰ ਸਿੰਘ ਜÏਹਲ, ਜਸਬੀਰ ਸਿੰਘ ਜÏਹਲ ਆਦਿ ਨੇ ਸਾਂਝੇ ਤÏਰ 'ਤੇ ਕੀਤਾ | ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ 'ਚ ਸ਼ੁਮਾਰ ਜਿੰਦੂ ਦੀ ਸੁਰੱਖਿਆ ਵਾਪਸ ਲੈਣਾ ਸਰਕਾਰ ਦਾ ਬਹੁਤ ਹੀ ਗ਼ਲਤ ਫ਼ੈਸਲਾ ਹੈ | ਪ੍ਰਸ਼ਾਸਨ ਨੂੰ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਵਾਪਸ ਲੈਣੀ ਅਤਿ ਨਿੰਦਣਯੋਗ ਹੈ¢ ਆਗੂਆਂ ਨੇ ਸਵਾਲ ਕੀਤਾ ਕਿ ਸਰਕਾਰ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ | ਉਨ੍ਹਾਂ ਕਿਹਾ ਕਿ ਜੋ ਵੀ ਅਕਾਲੀ ਦਲ ਨਾਲ ਸੰਪਰਕ ਕਰਦਾ ਹੈ ਉਸ ਦੀ ਹੀ ਸੁਰੱਖਿਆ ਵਾਪਸ ਲੈ ਲਈ ਜਾਂਦੀ ਹੈ | ਆਗੂਆਂ ਨੇ ਆਖਿਆ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਹੋਈ ਸ਼੍ਰੋਮਣੀ ਅਕਾਲੀ ਦੀ ਰੈਲੀ 'ਚ ਹੋਇਆ ਲਾ ਮਿਸਾਲ ਇਕੱਠ ਸਾਬਤ ਕਰਦਾ ਹੈ ਕਿ ਜੁਗਿੰਦਰ ਸਿੰਘ ਜਿੰਦੂ ਲੋਕਾਂ ਦੇ ਹਰਮਨ ਪਿਆਰੇ ਨੇਤਾ ਹੈ | ਇਸ ਮੁੱਦੇ ਦੇ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਮੌਜੂਦਾ ਸਰਕਾਰ ਅਜਿਹੇ ਕਦਮ ਉਠਾ ਕੇ ਸਾਡੇ ਹੌਸਲੇ ਨਹੀਂ ਤੋੜ ਸਕਦੀ | ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਅਗਰ ਅਜਿਹੇ ਵਿਚ ਮੇਰਾ ਤੇ ਪਰਿਵਾਰ ਦਾ ਕਿਸੇ ਵੀ ਕਿਸਮ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ |