23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲੋਕਾਂ ਨੂੰ ਜਾਗਰੂਕ ਕਰਨ ਲਈ ਖ਼ਾਲਸਾ ਵਹੀਰ ਮੁੱਦਕੀ ਪਹੁੰਚੀ <br/>

Ad Position 21
No active advertisement
ਕਸਬਾ ਮੁੱਦਕੀ ਪਹੁੰਚਣ ਸਮੇਂ ਖ਼ਾਲਸਾ ਵਹੀਰ ਦੇ ਪ੍ਰਬੰਧਕ ਤੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਭਾਈ ਤਰਸੇਮ ਸਿੰਘ ਖ਼ਾਲਸਾ ਅਤੇ ਵਹੀਰ ਦੇ ਆਗੂ ਤੇ ਕਾਫ਼ਲੇ ਦੀ ਤਸਵੀਰ | ਤਸਵੀਰਾਂ : ਭੁਪਿੰਦਰ ਸਿੰਘ <br/> 27-02-2026
ਮੁੱਦਕੀ, 26 ਫਰਵਰੀ (ਭੁਪਿੰਦਰ ਸਿੰਘ)-ਅੰਮਿ੍ਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਖ਼ਾਲਸਾ ਵਹੀਰ ਦਾ ਕਾਫ਼ਲਾ ਮੁੱਦਕੀ ਪਹੁੰਚਿਆ, ਜਿਸ ਦਾ ਸਿੱਖ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ | ਖ਼ਾਲਸਾ ਵਹੀਰ ਦੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋ ਨੇ ਦੱਸਿਆ ਕਿ ਇਹ ਵਹੀਰ ਦਾ ਮੁੱਖ ਮੰਤਵ ਅੱਜ ਦੀ ਕੁਰਾਹੇ ਪਈ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢ ਕੇ ਗੁਰਮਤਿ ਇਤਿਹਾਸ ਨਾਲ ਜੋੜਨਾ ਹੈ | ਉਨ੍ਹਾਂ ਸਰਕਾਰਾਂ ਤੋਂ ਇਸ ਵਹੀਰ ਰਾਹੀ ਮੰਗ ਕੀਤੀ | ਭਾਈ ਅੰਮਿ੍ਤਪਾਲ ਖ਼ਾਲਸਾ ਸਮੇਤ ਸਮੂਹ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕੀਤਾ ਜਾਵੇ | ਇਸ ਤੋਂ ਇਲਾਵਾ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਵਹੀਰ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰਮਤਿ ਨਾਲ ਜੋੜਨ ਦੇ ਨਾਲ-ਨਾਲ ਜਾਤ ਪਾਤ ਨੂੰ ਖ਼ਤਮ ਕਰਕੇ ਸਮਾਜਿਕ ਬਰਾਬਰੀ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ | ਥੁੜਾਂ ਮਾਰੇ ਲੋਕਾਂ ਤੇ ਮਜ਼ਲੂਮਾਂ 'ਤੇ ਹੋ ਰਹੇ ਤਸ਼ੱਦਦ ਵਿਰੁੱਧ ਖੜ੍ਹਨਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ 'ਚ ਨਿਆਂ ਲੈਣਾ ਹੈ | ਉਨ੍ਹਾਂ ਅੱਗੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਅੰਮਿ੍ਤ ਛਕਾ ਕੇ ਗੁਰਮਤਿ ਨਾਲ ਜੋੜਨਾ ਹੈ ਤਾਂ ਜੋ ਨੌਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਇਆ ਜਾ ਸਕੇ | ਇਹ ਖ਼ਾਲਸਾ ਵਹੀਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੱਢੀ ਗਈ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਭਾਈ ਤਰਸੇਮ ਸਿੰਘ ਖ਼ਾਲਸਾ, ਪਰਮਜੀਤ ਸਿੰਘ ਜੌਹਲ, ਸਰਬਜੀਤ ਸਿੰਘ ਖ਼ਾਲਸਾ ਐਮ. ਪੀ., ਸੰਦੀਪ ਸਿੰਘ ਰੁਪਾਲੋ ਮੁੱਖ ਬੁਲਾਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਨਦੀਪ ਸਿੰਘ ਸਿੱਧੂ, ਰਾਜਾ ਰਾਜ ਸਿੰਘ ਨਿਹੰਗ ਮੁਖੀ, ਚਮਕੌਰ ਸਿੰਘ, ਅਵਤਾਰ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ, ਪ੍ਰਗਟ ਸਿੰਘ ਖ਼ਾਲਸਾ ਤੋਂ ਇਲਾਵਾ ਭਾਰੀ ਗਿਣਤੀ 'ਚ ਸਿੱਖ ਸੰਗਤ ਸ਼ਾਮਿਲ ਸੀ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਲਾਏ ਦੋਸ਼ ਬੇਬੁਨਿਆਦ ਤੇ ਸਾਜਿਸ਼ੀ-ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਅਗਲੀ ਖ਼ਬਰ ਮਨੁੱਖਾ ਜੀਵਨ ਬੜੀ ਮੁਸ਼ਕਿਲ ਨਾਲ ਪ੍ਰਾਪਤ ਹੁੰਦੈ-ਸਵਾਮੀ ਸੱਤਿਆ ਨੰਦ ਗਿਰੀ <br/>
Ad Position 24