23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗਿਆਨੀ ਰਘਬੀਰ ਸਿੰਘ ਵਲੋਂ ਲਾਏ ਦੋਸ਼ ਬੇਬੁਨਿਆਦ ਤੇ ਸਾਜਿਸ਼ੀ-ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ

Ad Position 21
No active advertisement
ਅਜੀਤ ਡੈਸਕ 27-02-2026
ਗੁਰੂਹਰਸਹਾਏ, 26 ਫਰਵਰੀ (ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਐੱਸ. ਜੀ. ਪੀ. ਸੀ 'ਤੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ | ਜਥੇਦਾਰ ਮੋਠਾਂ ਵਾਲਾ ਨੇ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਖੰਡ ਪਾਠ ਸੰਬੰਧੀ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ | ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਸਿਆਸਤ ਤੋਂ ਪ੍ਰੇਰਿਤ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਰਿਆਦਾ ਦੇ ਉਲਟ ਹਨ, ਜਿਸ ਨਾਲ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਨ੍ਹਾਂ ਬੇਬੁਨਿਆਦ ਬਿਆਨਾਂ ਤੇ ਸਵਾਲ ਉਠਾਉਂਦਿਆਂ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪਰਚਾ ਪੜਿ੍ਹਆ ਗਿਆ ਹੈ | ਰਘਬੀਰ ਸਿੰਘ ਨੇ ਇਨ੍ਹਾਂ ਬਿਆਨਾਂ ਰਾਹੀਂ ਸਿੱਖ ਪੰਥ 'ਚ ਫੁੱਟ ਪਾਉਣ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇ ਗਿਆਨੀ ਰਘੁਬੀਰ ਸਿੰਘ ਸੱਚੇ ਸੁੱਚੇ ਸਨ ਤਾਂ ਉਨ੍ਹਾਂ ਨੇ ਸਰਵਉੱਚ ਪਦਵੀ 'ਤੇ ਰਹਿੰਦਿਆਂ ਇਹ ਸਵਾਲ ਕਿਉਂ ਨਹੀਂ ਕੀਤੇ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ 'ਤੇ 'ਫੋਰਟੈਸ ਚੈੱਕ' ਤਹਿਤ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ <br/> ਅਗਲੀ ਖ਼ਬਰ ਲੋਕਾਂ ਨੂੰ ਜਾਗਰੂਕ ਕਰਨ ਲਈ ਖ਼ਾਲਸਾ ਵਹੀਰ ਮੁੱਦਕੀ ਪਹੁੰਚੀ <br/>
Ad Position 24