23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲੁਧਿਆਣਾ ਰੇਲਵੇ ਸਟੇਸ਼ਨ 'ਤੇ 'ਫੋਰਟੈਸ ਚੈੱਕ' ਤਹਿਤ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 27-02-2026
ਫ਼ਿਰੋਜ਼ਪੁਰ, 26 ਫਰਵਰੀ (ਰਾਕੇਸ਼ ਚਾਵਲਾ)-ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੋਕਣ ਦੇ ਉਦੇਸ਼ ਨਾਲ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਲੋਂ 25 ਫਰਵਰੀ 2026 ਨੂੰ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਇਕ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ 'ਫੋਰਟੈਸ ਚੈੱਕ' ਚਲਾਈ ਗਈ | ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 829 ਬਿਨਾਂ ਟਿਕਟ ਯਾਤਰੀਆਂ ਨੂੰ ਫੜਿਆ ਗਿਆ, ਜਿਨ੍ਹਾਂ ਕੋਲੋਂ 3,87,940 ਦਾ ਮਾਲੀਆ ਵਸੂਲਿਆ ਗਿਆ | ਇਹ ਮੁਹਿੰਮ ਸਵੇਰੇ 9 ਵਜੇ ਤੋਂ ਸ਼ਾਮ 17 ਵਜੇ ਤੱਕ ਲਗਾਤਾਰ ਚਲਾਈ ਗਈ, ਜਿਸ 'ਚ ਲਗਪਗ 20 ਟਿਕਟ ਚੈਕਿੰਗ ਸਟਾਫ਼ ਤੇ ਆਰ. ਪੀ. ਐੱਫ. ਦੇ ਜਵਾਨ ਸ਼ਾਮਿਲ ਸਨ | ਸੀਨੀਅਰ ਮੰਡਲ ਵਪਾਰਕ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਯਾਤਰੀਆਂ ਨੂੰ ੰ ਅਪੀਲ ਕੀਤੀ ਹੈ ਕਿ ਉਹ ਵੈਧ ਟਿਕਟ ਲੈ ਕੇ ਹੀ ਸਫ਼ਰ ਕਰਨ | ਯਾਤਰੀਆਂ ਦੀ ਸਹੂਲਤ ਤੇ ਮਾਲੀਏ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਕੁੱਕੂ ਪ੍ਰਧਾਨ ਦੀ ਯਾਦ ਬਣੀ ਲੋਕ ਸੇਵਾ ਦਾ ਸੰਦੇਸ਼, ਤਿੰਨ ਕੈਂਪਾਂ ਰਾਹੀਂ ਸੈਂਕੜਿਆਂ ਨੂੰ ਲਾਭ <br/> ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਲਾਏ ਦੋਸ਼ ਬੇਬੁਨਿਆਦ ਤੇ ਸਾਜਿਸ਼ੀ-ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ
Ad Position 24