ਫ਼ਿਰੋਜਪੁਰ, 26 ਫਰਵਰੀ (ਕੁਲਬੀਰ ਸਿੰਘ ਸੋਢੀ)-ਸੂਬੇ ਦੀ ਸਰਕਾਰ ਵਲੋਂ ਲਗਾਤਾਰ ਕਿਸੇ ਨਾ ਕਿਸੇ ਤਰੀਕੇ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਪੇਸ਼ ਕਰਨ ਤੇ ਲੋਕਾਂ ਨੂੰ ਜਾਗਰੂਕ ਅਤੇ ਵਿਕਾਸ ਕਾਰਜਾਂ ਸੰਬੰਧੀ ਵਿਧਾਇਕਾਂ ਨੂੰ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਵਲੋਂ ਵਿਧਾਨ ਸਭਾ ਸਕੱਤਰੇਤ ਨੂੰ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੱਤਰਕਾਰ ਸੁਖਵਿੰਦਰ ਸੁੱਖ ਨੂੰ ਤਲਬ ਕੀਤਾ ਗਿਆ ਹੈ | ਇਸ ਸੰਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਤੇ ਬੀ. ਕੇ. ਯੂ. ਸਿੱਧੂਪੁਰ ਦੇ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇ ਚੱਕ ਨੇ ਸਰਕਾਰ ਦੀ ਇਸ ਘਟੀਆ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ |