23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੱਲਾਂਵਾਲਾ 'ਚ ਲਾਲਾ ਚੰਦਾ ਮੱਲ ਧਰਮਸ਼ਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 27-02-2026
ਮੱਲਾਂਵਾਲਾ, 26 ਫਰਵਰੀ (ਬਲਬੀਰ ਸਿੰਘ ਜੋਸਨ)-ਮੱਲਾਂਵਾਲਾ ਖ਼ਾਸ ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਮਾਜ ਭਲਾਈ ਦੇ ਕਾਰਜ ਨਿਰੰਤਰ ਜਾਰੀ ਹਨ | ਇਸੇ ਤਹਿਤ ਕਲੱਬ ਪ੍ਰਧਾਨ ਅਮੀਰ ਚੰਦ ਬਜਾਜ ਦੀ ਅਗਵਾਈ ਹੇਠ ਸਵ. ਰਾਮ ਰੱਖਾ ਤੇ ਸਵ. ਲੀਲ੍ਹਾ ਵੰਤੀ ਦੀ ਯਾਦ ਨੂੰ ਸਮਰਪਿਤ ਸ਼ੁੱਕਰਵਾਰ ਨੂੰ ਮੱਲਾਂਵਾਲਾ ਵਿਖੇ ਲਾਲਾ ਚੰਦਾ ਮੱਲ ਧਰਮਸ਼ਾਲਾ ਵਿਖੇ ਅੱਖਾਂ ਦਾ ਜਾਂਚ ਤੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ ਲਾਇਆ ਜਾਵੇਗਾ | ਇਸ ਸੰਬੰਧੀ ਮੱਲਾਂਵਾਲਾ ਖ਼ਾਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਰੌਸ਼ਨ ਲਾਲ ਮਨਚੰਦਾ ਤੇ ਪ੍ਰਧਾਨ ਅਮੀਰ ਚੰਦ ਬਜਾਜ ਨੇ ਦੱਸਿਆ ਕਿ ਇਸ ਕੈਂਪ 'ਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਤੋਂ ਅੱਖਾਂ ਦੇ ਮਾਹਿਰ ਡਾ. ਆਪਣੀ ਟੀਮ ਨਾਲ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਰੀਜ਼ਾਂ ਨੂੰ ਦਵਾਈਆਂ ਅਤੇ ਲੋੜੀਂਦੇ ਟੈੱਸਟ ਵੀ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਮਰੀਜ਼ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ | ਇਸ ਮੌਕੇ ਕਲੱਬ ਵਲੋਂ ਮਰੀਜ਼ਾਂ ਲਈ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤਾਂ ਲਈ ਸਰਬੱਤ ਦਾ ਭਲਾ ਟਰੱਸਟ ਦਾ ਮੁੜ ਵੱਡਾ ਉਪਰਾਲਾ <br/> ਅਗਲੀ ਖ਼ਬਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਰੇਲ ਕਰਮਚਾਰੀ ਦੇ ਪਰਿਵਾਰ ਨੂੰ ਮਿਲੀ 1 ਕਰੋੜ ਰੁਪਏ ਦੀ ਬੀਮਾ ਰਾਸ਼ੀ <br/>
Ad Position 24