23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਾਰਡ ਨੰਬਰ-14 'ਚ ਵਿਕਾਸ ਨੇ ਫੜੀ ਰਫ਼ਤਾਰ, ਸਟਰੀਟ ਲਾਈਟਾਂ ਨਾਲ ਬਦਲੀ ਗਲੀਆਂ ਦੀ ਤਸਵੀਰ <br/>

Ad Position 21
No active advertisement
ਅਜੀਤ ਡੈਸਕ 27-02-2026
ਫ਼ਿਰੋਜ਼ਪੁਰ, 26 ਫਰਵਰੀ (ਸੁਖਵਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰਬਰ 14 ਵਿਚ ਵਿਕਾਸ ਕਾਰਜਾਂ ਨੂੰ ਲੈ ਕੇ ਕਾਲੋਨੀ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਲੰਮੇ ਸਮੇਂ ਤੋਂ ਚੱਲ ਰਹੀ ਹਨੇਰੇ ਦੀ ਸਮੱਸਿਆ ਨੂੰ ਦੂਰ ਕਰਦਿਆਂ ਜਿਵੇਂ ਹੀ ਸਟਰੀਟ ਲਾਈਟਾਂ ਲੱਗਣੀਆਂ ਸ਼ੁਰੂ ਹੋਈਆਂ, ਗਲੀਆਂ ਦੀ ਨੁਹਾਰ ਹੀ ਬਦਲ ਗਈ ਹੁਣ ਰਾਤ ਸਮੇਂ ਵੀ ਕਾਲੋਨੀਆਂ ਵਿਚ ਚਾਨਣ ਬਣਿਆ ਰਹਿੰਦਾ ਹੈ, ਜਿਸ ਨਾਲ ਲੋਕ ਆਪਣੇ ਆਪ ਨੂੰ ਕਾਫ਼ੀ ਸੁਰੱਖਿਅਤ ਮਹਿਸੂਸ ਕਰ ਰਹੇ ਹਨ | ਕਾਲੋਨੀ ਨਿਵਾਸੀ ਬਲਵਿੰਦਰ ਸਿੰਘ ਤੇ ਰਣਜੋਤ ਸਿੰਘ ਨੇ ਦੱਸਿਆ ਕਿ ਪਹਿਲਾਂ ਰਾਤ ਦੇ ਸਮੇਂ ਕਾਫ਼ੀ ਘੁੱਪ ਹਨੇਰਾ ਹੋ ਜਾਂਦਾ ਸੀ, ਜਿਸ ਕਾਰਨ ਵਾਰਦਾਤ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ | ਇਕੱਲਿਆਂ ਬਾਹਰ ਨਿਕਲਣਾ ਅÏਖਾ ਸੀ | ਅਮਨ-ਕਾਨੂੰਨ ਦੀ ਵਿਗੜੀ ਸਥਿਤੀ ਦੇ ਮਾਹੌਲ ਨਾਲ ਲੋਕਾਂ ਦੇ ਦਿਲਾਂ 'ਚ ਖ਼ੌਫ਼ ਪੈਦਾ ਹੋ ਗਿਆ ਸੀ | ਹੁਣ ਸਟਰੀਟ ਲਾਈਟਾਂ ਲੱਗਣ ਨਾਲ ਨਾ ਸਿਰਫ਼ ਚਾਨਣ ਵਧਿਆ ਹੈ, ਸਗੋਂ ਲੁੱਟ-ਖੋਹ ਵਰਗੀਆਂ ਘਟਨਾਵਾਂ ਦੇ ਖ਼ਤਰੇ ਵਿਚ ਵੀ ਕਮੀ ਆਈ ਹੈ | ਕੁਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਵਾਲੀ ਗਲੀ ਵਿਚ ਵੀ ਨਵੀਆਂ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਸਨ, ਜਿਸ ਨਾਲ ਸੰਗਤ ਨੂੰ ਵੱਡੀ ਰਾਹਤ ਮਿਲੀ | ਇਸੇ ਕੜੀ ਹੇਠ ਬੇਦੀ ਕਾਲੋਨੀ ਫੇਸ-2 ਵਿਚ ਵੀ ਸਟਰੀਟ ਲਾਈਟਾਂ ਲਗਾਉਣ ਲਈ ਖੰਭੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਕਾਲੋਨੀ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਲਗਾਤਾਰ ਹੋ ਰਹੇ ਕੰਮਾਂ ਨਾਲ ਵਾਰਡ ਦੀ ਤਸਵੀਰ ਦਿਨੋਂ-ਦਿਨ ਨਿੱਖਰ ਰਹੀ ਹੈ | ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਾਲੋਨੀ ਨਿਵਾਸੀਆਂ ਨੇ ਵਾਰਡ ਨੰਬਰ 14 ਦੇ ਐਮ. ਸੀ. ਕਸ਼ਮੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਜ਼ਮੀਨੀ ਪੱਧਰ 'ਤੇ ਨਜ਼ਰ ਆ ਰਹੇ ਹਨ | ਨਿਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ 'ਚ ਵੀ ਵਾਰਡ ਦੇ ਬਾਕੀ ਰਹਿੰਦੇ ਕੰਮ ਤਰਜੀਹੀ ਆਧਾਰ 'ਤੇ ਪੂਰੇ ਕੀਤੇ ਜਾਣਗੇ, ਤਾਂ ਜੋ ਇਲਾਕਾ ਪੂਰੀ ਤਰ੍ਹਾਂ ਸੁਵਿਧਾਜਨਕ ਤੇ ਸੁਰੱਖਿਅਤ ਬਣੇ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਭਾਜਪਾ ਦੀ ਵਾਈਸ ਪ੍ਰਧਾਨ ਵਲੋਂ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤਾਂ ਲਈ ਸਰਬੱਤ ਦਾ ਭਲਾ ਟਰੱਸਟ ਦਾ ਮੁੜ ਵੱਡਾ ਉਪਰਾਲਾ <br/>
Ad Position 24