23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਭਾਜਪਾ ਦੀ ਵਾਈਸ ਪ੍ਰਧਾਨ ਵਲੋਂ ਵਰਕਰਾਂ ਨਾਲ ਮੀਟਿੰਗ <br/>

Ad Position 21
No active advertisement
ਗੁਰੂਹਰਸਹਾਏ ਦੇ ਨਿੱਜੀ ਰੈਸਟੋਰੈਂਟ ਵਿਖੇ ਭਾਜਪਾ ਆਗੂ ਵਰਕਰਾਂ ਦੇ ਨਾਲ ਰੈਲੀ ਸੰਬੰਧੀ ਤਿਆਰੀਆਂ ਨੂੰ ਲੈ ਕੇ ਮੀਟਿੰਗ ਕਰਦੇ ਹੋਏ | ਤਸਵੀਰ : ਕਪਿਲ ਕੰਧਾਰੀ <br/> 27-02-2026
ਗੁਰੂਹਰਸਹਾਏ, 26 ਫਰਵਰੀ (ਕਪਿਲ ਕੰਧਾਰੀ)-ਪੰਜਾਬ 'ਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਉਸੇ ਦੇ ਤਹਿਤ ਭਾਰਤੀ ਜਨਤਾ ਪਾਰਟੀ ਵਲੋਂ ਵੀ ਆਪਣੀਆਂ ਸਰਗਰਮੀਆਂ ਨੂੰ ਪੰਜਾਬ ਦੇ ਵਿਚ ਤੇਜ਼ੀ ਦੇ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ ਤੇ 14 ਮਾਰਚ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਮੋਗੇ ਵਿਖੇ ਕੀਤੀ ਜਾ ਰਹੀ ਵਿਸ਼ੇਸ਼ ਰੈਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮੋਨਾ ਜੈਸਵਾਲ ਵਾਈਸ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਡਿਊਟੀ ਲਗਾਈ ਗਈ ਹੈ ਅਤੇ ਅੱਜ ਮੋਨਾ ਜੈਸਵਾਲ ਵਾਈਸ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਉਨ੍ਹਾਂ ਦੇ ਨਾਲ ਸਰਬਜੀਤ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਭਾਜਪਾ ਫ਼ਿਰੋਜ਼ਪੁਰ ਗੁਰੂਹਰਸਹਾਏ ਵਿਖੇ ਭਾਜਪਾ ਵਰਕਰਾਂ ਦੇ ਨਾਲ ਮੀਟਿੰਗ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦਾ ਇਥੇ ਪਹੁੰਚਣ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਬਕਾ ਪ੍ਰਧਾਨ ਕਿ੍ਸ਼ਨ ਨਰੂਲਾ, ਸਾਗਰ ਨਰੂਲਾ, ਵਿੱਕੀ ਸਿੱਧੂ, ਨਰੇਸ਼ ਸਿੱਕਰੀ, ਮਦਨ ਮੋਹਨ ਕੰਧਾਰੀ, ਸ਼ਾਮ ਲਾਲ ਖੁਰਾਨਾ, ਕਾਕਾ ਸਹਿਗਲ, ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਲਾਲ ਨਰੂਲਾ ਨੇ ਦੱਸਿਆ ਕਿ ਅੱਜ ਭਾਜਪਾ ਵਰਕਰਾਂ ਵਲੋਂ ਸ਼ਹਿਰ ਦੇ ਨਿੱਜੀ ਰੈਸਟੋਰੈਂਟ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਵਾਈਸ ਪ੍ਰਧਾਨ ਮੋਨਾ ਜੈਸਵਾਲ ਤੇ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਪ੍ਰਧਾਨ ਸਰਬਜੀਤ ਸਿੰਘ ਬਾਠ ਵਲੋਂ ਵਰਕਰਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਤੇ 14 ਮਾਰਚ ਨੂੰ ਜ਼ਿਲ੍ਹਾ ਮੋਗਾ ਵਿਖੇ ਹੋ ਰਹੀ ਰੈਲੀ ਸੰਬੰਧੀ ਭਾਜਪਾ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਈ ਸਥਾਨਕ ਆਗੂਆਂ ਤੇ ਵਰਕਰਾਂ ਨੇ ਹਾਜ਼ਰੀ ਲਗਵਾਈ ਅਤੇ ਰੈਲੀ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਸੀਟੂ ਨੂੰ ਮਿਲਿਆ ਵੱਡਾ ਬਲ <br/> ਅਗਲੀ ਖ਼ਬਰ ਵਾਰਡ ਨੰਬਰ-14 'ਚ ਵਿਕਾਸ ਨੇ ਫੜੀ ਰਫ਼ਤਾਰ, ਸਟਰੀਟ ਲਾਈਟਾਂ ਨਾਲ ਬਦਲੀ ਗਲੀਆਂ ਦੀ ਤਸਵੀਰ <br/>
Ad Position 24