23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦਾਣਾ ਮੰਡੀ ਗੁਰੂਹਰਸਹਾਏ ਦੀ ਤਰਸਯੋਗ ਹਾਲਤ ਨੂੰ ਲੈ ਕੇ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਚੇਅਰਪਰਸਨ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 27-02-2026
ਗੁਰੂਹਰਸਹਾਏ, 26 ਫਰਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦੀ ਤਰਸਯੋਗ ਹਾਲਤ ਨੂੰ ਲੈਂਦੇ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮਾਰਕੀਟ ਕਮੇਟੀ ਚੇਅਰਪਰਸਨ ਮੈਡਮ ਸੁਸ਼ੀਲ ਬੱਟੀ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ | ਯੂਨੀਅਨ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਅਨਾਜ ਮੰਡੀ ਦੀ ਚਾਰਦੀਵਾਰੀ ਟੁੱਟੀ ਹੋਈ ਹੈ | ਬੇਸਹਾਰਾ ਪਸ਼ੂਆਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ | ਇਸ ਤੋਂ ਇਲਾਵਾ ਹੋਰ ਕਈ ਵਿਅਕਤੀ ਆਪਣੇ ਸੰਦਾਂ ਨੂੰ ਸਿੱਧਾ ਲਿਆ ਕੇ ਕੰਮਾਂ 'ਚ ਵਿਘਨ ਪਾਉਂਦੇ ਹਨ | ਦਾਣਾ ਮੰਡੀ 'ਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ, ਅਪ੍ਰੈਲ ਮਹੀਨੇ ਕਣਕ ਦਾ ਨਵਾਂ ਸੀਜ਼ਨ ਸ਼ੁਰੂ ਹੋ ਜਾਣਾ ਹੈ ਪਰ ਦਾਣਾ ਮੰਡੀ 'ਚ ਕਿਸਾਨਾਂ ਦੀ ਸਹੂਲਤ ਲਈ ਕੋਈ ਪ੍ਰਧਾਨ ਨਹੀਂ ਕੀਤਾ ਜਾ ਰਿਹਾ | ਕਿਸਾਨ ਯੂਨੀਅਨ ਦੇ ਆਗੂ ਗੁਰਮੀਤ ਸਿੰਘ ਨੇ ਦੱਸਿਆ ਕਿ ਇੱਥੇ ਟੁੱਟੀ ਭੱਜੀ ਚਾਰਦੀਵਾਰੀ ਨੂੰ ਬਣਾਇਆ ਜਾਵੇ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ, ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ ਤੇ ਕਿਸਾਨਾਂ ਦੀਆਂ ਸਹੂਲਤਾਂ ਦਾ ਪ੍ਰਬੰਧ ਹੁਣੇ ਤੋਂ ਕੀਤਾ ਜਾਵੇ | ਅਜਿਹੀਆਂ ਮੰਗਾਂ ਨੂੰ ਪੂਰੀਆਂ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਬਰਜਿੰਦਰ ਸਿੰਘ, ਰਣਜੀਤ ਸਿੰਘ, ਗੁਰਬਚਨ ਸਿੰਘ, ਜੋਗਿੰਦਰ ਸਿੰਘ ਕੋੜਾ, ਪੂਰਨ ਸਿੰਘ, ਜਸਵਿੰਦਰ ਸਿੰਘ ਆਦਿ ਸਮੇਤ ਕਈ ਹੋਰ ਪਤਵੰਤੇ ਤੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਸੀਟੂ ਨੂੰ ਮਿਲਿਆ ਵੱਡਾ ਬਲ <br/>
Ad Position 24