ਜ਼ੀਰਾ, 28 ਫਰਵਰੀ (ਰਜਨੀਸ਼ ਕਥੂਰੀਆ)-ਦਿੱਲੀ ਵਿਖੇ ਕਥਿਤ ਸ਼ਰਾਬ ਘੁਟਾਲੇ ਦੇ ਕੇਸ 'ਚੋਂ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦਾ ਸਵਾਗਤ ਕਰਦਿਆਂ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਹੈ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆਜ਼ਾਦ ਭਾਰਤ ਵਿਚ ਰਚੀ ਗਈ ਸਭ ਤੋਂ ਵੱਡੀ ਸਾਜ਼ਿਸ਼ ਸ਼ਰਾਬ ਦੇ ਫ਼ਰਜ਼ੀ ਘੁਟਾਲੇ 'ਚ ਅਦਾਲਤ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕੱਟੜ ਇਮਾਨਦਾਰ ਹਨ |