28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਭਾਗ ਸਿੰਘ ਢੰਡੀਆਂ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਭਾਗ ਸਿੰਘ ਢੰਡੀਆਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕੁਲਬੀਰ ਸਿੰਘ ਜ਼ੀਰਾ ਤੇ ਹੋਰ | ਅਜੀਤ ਤਸਵੀਰ <br/> 28-02-2026
ਜ਼ੀਰਾ, 27 ਫਰਵਰੀ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਭਾਗ ਸਿੰਘ ਢੰਡੀਆਂ ਸਪੁੱਤਰ ਸਵ. ਲਾਲ ਸਿੰਘ ਢੰਡੀਆਂ ਵਾਸੀ ਜ਼ੀਰਾ ਨੂੰ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਕੁਲਬੀਰ ਸਿੰਘ ਜ਼ੀਰਾ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਮੱਖੂ ਰੋਡ ਜ਼ੀਰਾ 'ਤੇ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਨਿਯੁਕਤੀ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਇਸ ਨਿਯੁਕਤੀ ਦੀ ਵਧਾਈ ਦਿੱਤੀ | ਕੁਲਬੀਰ ਸਿੰਘ ਜ਼ੀਰਾ ਨੇ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੇ | ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਭਾਗ ਸਿੰਘ ਢੰਡੀਆਂ ਇਲਾਕੇ ਦੀ ਪ੍ਰਮੁੱਖ ਤੇ ਨਾਮੀ ਸ਼ਖ਼ਸੀਅਤ ਹਨ, ਜਿਨ੍ਹਾਂ ਦਾ ਜ਼ੀਰਾ ਹਲਕੇ 'ਚ ਚੰਗਾ ਅਸਰ ਰਸੂਖ਼ ਹੈ | ਆਪਣੀ ਨਿਯੁਕਤੀ ਤੇ ਸੀਨੀਅਰ ਮੀਤ ਪ੍ਰਧਾਨ ਭਾਗ ਸਿੰਘ ਢੰਡੀਆਂ ਨੇ ਕੁਲਬੀਰ ਸਿੰਘ ਜ਼ੀਰਾ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿੰਦਾ <br/... ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕਰਨ ਨਾਲ ਸੱਚਾਈ ਦੀ ਜਿੱਤ ਹੋਈ-ਸ਼ਮਿੰਦਰ ਖਿੰਡਾ <br/>
Ad Position 24