28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣਾ ਉਨ੍ਹਾਂ ਦੇ ਕੱਟੜ ਇਮਾਨਦਾਰ ਹੋਣ ਦਾ ਸਬੂਤ-ਕਟਾਰੀਆ <br/>

Ad Position 21
No active advertisement
ਅਜੀਤ ਡੈਸਕ 28-02-2026
ਜ਼ੀਰਾ, 27 ਫਰਵਰੀ (ਰਜਨੀਸ਼ ਕਥੂਰੀਆ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ ਐਵਿਨਿਊ ਕੋਰਟ ਵਲੋਂ ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿਚੋਂ ਬਰੀ ਕੀਤੇ ਜਾਣਾ ਉਨ੍ਹਾਂ ਦੇ ਕੱਟੜ ਇਮਾਨਦਾਰ ਹੋਣ ਦਾ ਸਬੂਤ ਹੈ | ਇਹ ਵਿਚਾਰ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੇ ਦੌਰਾਨ ਇਮਾਨਦਾਰੀ ਨਾਲ ਕੰਮ ਕਰ ਰਹੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਵਿਖੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਾਂ ਦੇ ਕਾਰਨ ਉਨ੍ਹਾਂ ਦੀ ਅੰਤਰਰਾਸ਼ਟਰੀ ਪੱਧਰ 'ਤੇ ਵੱਧ ਰਹੀ ਲੋਕਪਿ੍ਯਤਾ ਤੋਂ ਬੌਖਲਾਹਟ ਵਿਚ ਆ ਕੇ ਦੇਸ਼ਾਂ-ਵਿਦੇਸ਼ਾਂ ਵਿਚ ਉਨ੍ਹਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ਰਾਬ ਘੁਟਾਲੇ ਦੀ ਰਚੀ ਗਈ ਫ਼ਰਜ਼ੀ ਸਾਜ਼ਿਸ਼ ਦੇ ਤਹਿਤ ਝੂਠੇ ਕੇਸ ਵਿਚ ਫਸਾਇਆ ਗਿਆ ਸੀ | ਪਰ ਮਾਨਯੋਗ ਅਦਾਲਤ ਨੇ ਪਾਰਟੀ ਦੇ ਇਹਨਾਂ ਦੋਵਾਂ ਆਗੂਆਂ ਨੂੰ ਬਰੀ ਕਰਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਮਰਜੀਤ ਸਿੰਘ ਦੀ ਯਾਦ 'ਚ ਦੋ ਦਿਨਾਂ ਪੇਂਡੂ ਖੇਡ ਮੇਲੇ ਦਾ ਆਗਾਜ਼ <br/> ਅਗਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿੰਦਾ <br/...
Ad Position 24