28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਾਹਿਤ ਸਭਾ ਜ਼ੀਰਾ ਦਾ ਸਾਹਿਤ ਕਲਾ ਤੇ ਪੁਸਤਕ ਮੇਲਾ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 28-02-2026
ਜ਼ੀਰਾ, 27 ਫਰਵਰੀ (ਪ੍ਰਤਾਪ ਸਿੰਘ ਹੀਰਾ)-ਸਾਹਿਤ ਸਭਾ ਜ਼ੀਰਾ ਦੇ ਸਰਪ੍ਰਸਤ ਗੁਰਚਰਨ ਸਿੰਘ ਨੂਰਪੁਰ ਪ੍ਰਧਾਨ ਦਲਜੀਤ ਰਾਏ ਕਾਲੀਆ ਨੇ ਸਾਂਝੇ ਪੈੱ੍ਰਸ ਨੋਟ ਰਾਹੀਂ ਦੱਸਿਆ ਸਾਹਿਤ ਸਭਾ ਜ਼ੀਰਾ ਦਾ ਸਾਲਾਨਾ ਪੁਸਤਕ ਤੇ ਰਹਿਤ ਕਲਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੱਲ੍ਹ ਇਕ ਮਾਰਚ ਨੂੰ ਫ਼ਿਰੋਜ਼ਪੁਰ ਰੋਡ ਵਿਖੇ ਸਥਿਤ ਜੀਵਨ ਮੱਲ ਸਕੂਲ ਜ਼ੀਰਾ 'ਚ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਜਾਬੀ ਦੇ ਨਾਮਵਰ ਸਾਹਿਤਕਾਰ ਕਹਾਣੀਕਾਰ ਸਾਂਵਲ ਧਾਮੀ ਨੂੰ ਗੁੱਜਰ ਸਿੰਘ ਗਿੱਲ ਐਵਾਰਡ ਤੇ ਸਾਹਿਤਕਾਰ ਅਤੇ ਵਾਤਾਵਰਨ ਪ੍ਰੇਮੀ ਹਰਭਿੰਦਰ ਸਿੰਘ ਨੂੰ ਰੁੱਖਾਂ ਦਾ ਰਾਖਾ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਸਭਾ ਪ੍ਰਤੀ ਵਧੀਆ ਕਾਰਗੁਜ਼ਾਰੀ ਲਈ ਤਾਰਾ ਸਿੰਘ ਫ਼ੌਜੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਸਮਾਗਮ ਦੌਰਾਨ ਸਭਾ ਦੇ ਸੀਨੀਅਰ ਮੈਂਬਰ ਉੱਘੇ ਸਾਹਿਤਕਾਰ ਲੈਕਚਰਾਰ ਨਰਿੰਦਰ ਸਿੰਘ ਜ਼ੀਰਾ ਦੀ ਪੁਸਤਕ ਜੂਝਦਾ ਜਿਉਂਦਾ ਪੰਜਾਬ ਲੋਕ ਅਰਪਣ ਕੀਤੀ ਜਾਵੇਗੀ ਤੇ ਵਿਸ਼ਾਲ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ | ਮੇਲੇ ਦੌਰਾਨ ਲੱਗਣ ਵਾਲੀਆਂ ਪੁਸਤਕ ਤੇ ਕਲਾ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦੀਆਂ ਕੇਂਦਰ ਹੋਣਗੀਆਂ | ਕਲਾ ਪ੍ਰਦਰਸ਼ਨੀ ਲਗਾਉਣ ਲਈ ਉਚੇਚੇ ਤੌਰ 'ਤੇ ਜਗਤਾਰ ਸਿੰਘ ਸੋਖੀ ਪਹੁੰਚ ਰਹੇ ਹਨ | ਊੜਾ ਪ੍ਰਕਾਸ਼ਨ ਮੋਗਾ ਤੇ ਲਵਪ੍ਰੀਤ ਸਿੰਘ ਫੇਰੋ ਕੇ ਵਲੋਂ ਪੁਸਤਕ ਪ੍ਰਦਰਸ਼ਨੀਆਂ ਅਤੇ ਸਟਾਲ ਲਾਏ ਜਾਣਗੇ | ਸਾਹਿਤ ਕਲਾ ਤੇ ਸਭਿਆਚਾਰ ਨਾਲ ਜੁੜੇ ਹੋਏ ਲੋਕਾਂ ਨੂੰ ਪ੍ਰਬੰਧਕਾਂ ਵਲੋਂ ਮੇਲੇ 'ਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਬਦਲਾਅ ਰੈਲੀ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਸੰਤ ਬਾਬਾ ਅਮਰਜੀਤ ਸਿੰਘ ਦੀ ਯਾਦ 'ਚ ਦੋ ਦਿਨਾਂ ਪੇਂਡੂ ਖੇਡ ਮੇਲੇ ਦਾ ਆਗਾਜ਼ <br/>
Ad Position 24