28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜ਼ਿਲ੍ਹਾ ਕਚਹਿਰੀਆਂ ਫ਼ਿਰੋਜ਼ਪੁਰ ਤੇ ਸਬ ਤਹਿਸੀਲਾਂ ਜ਼ੀਰਾ ਤੇ ਗੁਰੂਹਰਸਹਾਏ 'ਚ 14 ਨੂੰ ਲੱਗੇਗੀ ਕੌਮੀ ਲੋਕ ਅਦਾਲਤ <br/>

Ad Position 21
No active advertisement
ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ <br/> 28-02-2026
ਫ਼ਿਰੋਜ਼ਪੁਰ, 27 ਫਰਵਰੀ (ਰਾਕੇਸ਼ ਚਾਵਲਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਕਚਹਿਰੀਆਂ, ਫ਼ਿਰੋਜ਼ਪੁਰ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਤੇ ਗੁਰੂਹਰਸਹਾਏ ਵਿਚ 14 ਮਾਰਚ 2026 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜੱਜ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜੋ ਕੌਮੀ ਲੋਕ ਅਦਾਲਤ 'ਚ ਰੱਖੇ ਗਏ ਕੇਸ ਨੂੰ ਅਲੱਗ-ਅਲੱਗ ਤਰੀਕਾਂ 'ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ | ਲੋਕ ਅਦਾਲਤਾਂ 'ਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ 'ਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ | ਇਸ ਦੇ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਤੇ ਧਿਰਾਂ ਨੂੰ ਮੁਕੱਦਮੇ ਬਾਜ਼ੀ ਤੋਂ ਮੁਕਤੀ ਮਿਲਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ 'ਰੈਪਿਡੋ' ਸੇਵਾ ਦੀ ਸ਼ੁਰੂਆਤ <br/> ਅਗਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਸੋਢੇ ਵਾਲਾ ਵਿਖੇ ਨਵੇਂ ਵਿਦਿਆਰਥੀਆਂ ਨੂੰ ਚੁਕਾਈ ਸਹੁੰ <br/>
Ad Position 24