01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਮੇਜ ਸਿੰਘ ਭੁੱਲਰ ਬਣੇ ਬੀਕੇਯੂ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ

Ad Position 21
No active advertisement
ਅਜੀਤ ਡੈਸਕ 03-03-2026
ਮੁੱਦਕੀ, 2 ਮਾਰਚ (ਭੁਪਿੰਦਰ ਸਿੰਘ)-ਬੀਕੇਯੂ ਏਕਤਾ ਸਿੱਧੂਪੁਰ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਵੜਿੰਗ ਸੱਪਾਂ ਵਾਲੀ ਦੀ ਪ੍ਰਧਾਨਗੀ ਹੇਠ ਪਿੰਡ ਸ਼ਹਿਜ਼ਾਦੀ ਵਿਖੇ ਹੋਈ | ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਦੇਖਦੇ ਹੋਏ ਪਿੰਡ ਸ਼ਹਿਜ਼ਾਦੀ ਦੇ ਅਗਾਂਹਵਧੂ ਕਿਸਾਨਾਂ ਦਾ ਇਕੱਠ ਕਰਕੇ ਬਲਾਕ ਘੱਲ ਖ਼ੁਰਦ ਦੀ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿਚ ਸਰਬਸੰਮਤੀ ਨਾਲ ਗੁਰਮੇਜ ਸਿੰਘ ਭੁੱਲਰ ਨੂੰ ਪ੍ਰਧਾਨਗੀ ਦੇ ਅਹੁਦੇ ਨਾਲ ਨਿਵਾਜਿਆ ਗਿਆ | ਕਿਸਾਨ ਮਜ਼ਦੂਰਾਂ ਦੇ ਭਰਵੇਂ ਇਕੱਠ ਵਿਚ ਰਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਧਰਮ ਸਿੰਘ ਨੂੰ ਸਕੱਤਰ, ਰਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਇੰਦਰਜੀਤ ਸਿੰਘ ਨੂੰ ਖ਼ਜ਼ਾਨਚੀ, ਚੁਣਿਆ ਗਿਆ | ਇਸ ਮੌਕੇ ਬਲਾਕ ਮੀਤ ਪ੍ਰਧਾਨ ਛਿੰਦਰ ਸਿੰਘ ਸਕੂਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੇਜਰ ਸਿੰਘ ਬੁਰਜੀ ਵੱਲੋਂ ਟੂਰਨਾਮੈਂਟ ਦਾ ਉਦਘਾਟਨ ਅਗਲੀ ਖ਼ਬਰ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਹਾਰਮਨੀ ਆਯੁਰਵੇਦ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਵਿੱਦਿਅਕ ਦੌਰਾ • ਆਯੁਰਵ...
Ad Position 24