01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ-ਸਿਵਲ ਸਰਜਨ • ਡਾਕਟਰਾਂ ਵਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ-ਡਾ. ਰਾਜੀਵ ਪ੍ਰਾਸ਼ਰ

Ad Position 21
No active advertisement
ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ (ਗੁਰਿੰਦਰ ਸਿੰਘ)-ਬੀਤੇ ਦਿਨੀਂ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ ਪਿੰਡ ਵਾਸੀਆਂ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਨੇ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬਿਮਾਰ ਹੋਏ ਬੱਚਿਆਂ ਜੋ ਸਿਵਲ ਹਸਪਤਾਲ ਵਿਚ ਦਾਖਿਲ ਹਨ, ਦੀ ਸਿਹਤ ਹੁਣ ਸਥਿਰ ਹੈ | ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਾਹਿਰ ਡਾਕਟਰਾਂ ਵਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈੱਸਟ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕੁੱਲ 146 ਓ.ਆਰ.ਐਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵਲੋਂ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ |
Ad Position 22
No active advertisement
ਪਿਛਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਦੀ ਬਰਸੀ 'ਤੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਰਿਟਾਇਰ ਪੈਨਸ਼ਨਰਾਂ ਦੀ ਹੋਈ ਮੀਟਿੰਗ • ਚੇਅਰਮੈਨ ਸੁਸ਼ੀਲ ਬੱਟੀ ਤੋਂ ਸਮੱਸਿਆਵਾਂ ਦੇ ਹੱਲ ਲਈ ਕੀਤੀ...
Ad Position 24