ਜ਼ੀਰਾ, 2 ਮਾਰਚ (ਹਰਜੀਤ ਸਿੰਘ ਗਿੱਲ)-ਬੀਤੇ ਦਿਨੀਂ ਸ਼ਰਾਬ ਘੋਟਾਲਾ ਮਾਮਲੇ ਵਿਚ ਆਪ ਦੇ ਸੁਪਰੀਮੋ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਹੋਰਨਾਂ ਆਗੂਆਂ ਨੂੰ ਬਰੀ ਕੀਤੇ ਜਾਣ ਕਰਕੇ ਆਮ ਆਦਮੀ ਪਾਰਟੀ ਹਲਕਾ ਜ਼ੀਰਾ ਅੰਦਰ ਖ਼ੁਸ਼ੀ ਦੀ ਲਹਿਰ ਹੈ | ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਪੰਚ ਰਾਮ ਸਿੰਘ ਗਿੱਲ ਲੋਂਗੋਦੇਵਾ ਅਤੇ ਸਰਪੰਚ ਮਨਪ੍ਰੀਤ ਸਿੰਘ ਸੇਖਵਾਂ ਆਪ ਆਗੂਆਂ ਨੇ ਕਿਹਾ ਕਿ ਪਾਰਟੀ ਸੁਪਰੀਮੋ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਹੋਰਨਾਂ ਆਗੂਆਂ ਦੇ ਸ਼ਰਾਬ ਘੋਟਾਲੇ ਵਿਚੋਂ ਬਰੀ ਹੋਣ ਨਾਲ ਸੱਚ ਦੀ ਜਿੱਤ ਅਤੇ ਝੂਠ ਦੀ ਹਾਰ ਹੋਈ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੂਰੀ ਸਾਜ਼ਿਸ਼ ਅਧੀਨ ਹੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਨਿਆਂ ਪਾਲਿਕਾ ਨੇ ਭਾਜਪਾ ਦੇ ਝੂਠ ਦੇ ਇਸ ਜਾਲ ਨੂੰ ਤੋੜ ਦਿੱਤਾ ਹੈ | ਉਕਤ ਆਗੂਆਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੇ ਬਰੀ ਹੋਣ ਦਾ ਦੇਸ਼ ਅਤੇ ਵਿਦੇਸ਼ਾਂ ਦੇ ਲੋਕਾਂ ਅੰਦਰ ਬਹੁਤ ਚੰਗਾ ਸੰਦੇਸ਼ ਜਾਣ ਦੇ ਨਾਲ-ਨਾਲ ਇਸ ਗੱਲ ਨੂੰ ਬਲ ਮਿਲਿਆ ਹੈ ਕਿ ਆਮ ਆਦਮੀ ਪਾਰਟੀ ਇਮਾਨਦਾਰ ਅਤੇ ਸਾਫ਼ ਸੁਥਰੇ ਅਕਸ ਵਾਲੀ ਪਾਰਟੀ ਹੈ | ਇਸ ਮੌਕੇ ਪੀ.ਏ ਮੇਜਰ ਸਿੰਘ ਭੁੱਲਰ, ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ ਅÏਲਖ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝੱਤਰਾ, ਸਰਪੰਚ ਤੀਰਥ ਸਿੰਘ ਬਰਾੜ ਫੇਰੋ ਕੇ, ਸਹਿਕਾਰੀ ਸਭਾ ਦੇ ਪ੍ਰਧਾਨ ਰਾਜਾ ਸਿੰਘ ਗੋਗੋਆਣੀ, ਸਹਿਕਾਰੀ ਸਭਾ ਦੇ ਪ੍ਰਧਾਨ ਊਧਮ ਸਿੰਘ ਠੱਠਾ, ਸਰਪੰਚ ਦਲਜੀਤ ਸਿੰਘ ਆਵਾਨ, ਸਰਪੰਚ ਨਵਜੀਤ ਸਿੰਘ ਗਿੱਲ ਮਰਖਾਈ, ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਸਰਾਂ ਵਕੀਲਾਂ ਵਾਲਾ ਸਾਬਕਾ ਸਰਪੰਚ, ਸਰਪੰਚ ਸਰਬਜੀਤ ਸਿੰਘ ਗਾਦੜੀਵਾਲਾ, ਸਰਪੰਚ ਸੁਖਚੈਨ ਸਿੰਘ ਵਕੀਲਾਂ ਵਾਲਾ ਅਤੇ ਸਰਪੰਚ ਇਕਬਾਲ ਸਿੰਘ ਨੀਲੇ ਵਾਲਾ ਨੇ ਵੀ ਸਚਾਈ ਦੀ ਜਿੱਤ ਦੱਸਦਿਆਂ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ |