12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਦੀ ਜਨਤਾ ਨਾਲ ਸੋਚ ਸਮਝ ਕੇ ਵਾਅਦੇ ਕਰਨ ਸਰਕਾਰਾਂ-ਮਦਨ ਨਰੂਲਾ

Ad Position 21
No active advertisement
ਅਜੀਤ ਡੈਸਕ 04-03-2026
ਗੁਰੂਹਰਸਹਾਏ, 3 ਮਾਰਚ (ਕਪਿਲ ਕੰਧਾਰੀ)-ਅਖਿਲ ਭਾਰਤੀਯ ਲੋਕਤਾਂਤਰਿਕ ਅਧਿਕਾਰ ਰੱਖਿਆ ਸਮਿਤੀ ਦੇ ਪ੍ਰਧਾਨ ਮਦਨ ਲਾਲ ਨਰੂਲਾ, ਜੋ ਕਿ ਪਿਛਲੇ ਕਰੀਬ 4 ਮਹੀਨਿਆਂ ਤੋਂ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਜਨਤਕ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ, ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ 2027 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ | ਪੰਜਾਬ ਦੀ ਜਨਤਾ ਨਾਲ ਸੋਚ ਸਮਝ ਕੇ ਵਾਅਦੇ ਕਰਨ ਅਤੇ ਗਰੰਟੀਆਂ ਦੇਣ ਤਾਂ ਜੋ ਤੁਹਾਨੂੰ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਾ ਹੋਣ 'ਤੇ ਨਮੋਸ਼ੀ ਅਤੇ ਸ਼ਰਮਿੰਦਗੀ ਦਾ ਅਤੇ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਨਾ ਕਰਨਾ ਪਵੇ | ਮਦਨ ਲਾਲ ਨਰੂਲਾ ਨੇ ਪੰਜਾਬ ਦੇ ਇਲੈੱਕਸ਼ਨ ਕਮਿਸ਼ਨ ਨੂੰ ਵੀ ਬੇਨਤੀ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਸੂਬਾ ਪੱਧਰੀ ਅਤੇ ਰਾਸ਼ਟਰੀ ਪੱਧਰੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਨੂੰ ਕਾਨੂੰਨ ਦੇ ਅਧੀਨ ਲਿਆਂਦਾ ਜਾਵੇ ਤਾਂ ਜੋ ਸਰਕਾਰ ਬਣਨ ਤੋਂ ਬਾਅਦ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਾ ਹੋਣ 'ਤੇ ਚੋਣ ਘੋਸ਼ਣਾ ਪੱਤਰ ਨੂੰ ਅਦਾਲਤ ਵਿਚ ਚੈਲੇਂਜ ਕੀਤਾ ਜਾ ਸਕੇ ਅਤੇ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕੀਤਾ ਜਾ ਸਕੇ | ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਵੋਟਾਂ ਪ੍ਰਾਪਤ ਕਰਨ ਲਈ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ, ਨਸ਼ਾ ਵੰਡਣ ਦਾ ਕੰਮ ਬੰਦ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਵਿਦਿਆਰਥੀਆਂ ਦਾ ਲਗਾਇਆ ਸਾਮਾਨ ਵੰਡ ਕੈਂਪ ਅਗਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ Tਹੈਲਥ ਕੇਅਰ ਵਿਚ ਜਾਣਕਾਰੀ ਅਤੇ ਸੰਚਾਰ ਤਕਨਾਲੋਜੀ ਦੀ ਭੂਮਿਕਾU ਵਿਸ਼ੇ 'ਤੇ ਸੈਮੀਨਾਰ
Ad Position 24