ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ ਅਤੇ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਨੇ ਸਾਂਝੇ ਪੈੱ੍ਰਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਬਜਟ ਦੀ ਕਮੀ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਆਪਣੀਆਂ ਤਨਖ਼ਾਹਾਂ ਨੂੰ ਉਡੀਕ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਦੇ ਨਾਂ 'ਤੇ ਸਕੂਲ ਸਿੱਖਿਆ ਵਿਭਾਗ ਦੀਆਂ ਰੁਟੀਨ ਮਾਪੇ-ਅਧਿਆਪਕ ਮੀਟਿੰਗਾਂ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੋਈ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦ ਕਿ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਡੀ.ਡੀ ਓਜ਼ (ਡਰਾਇੰਗ ਐਂਡ ਡਿਸਬਰਸਿੰਗ ਅÏਫੀਸਰਜ਼) ਨੂੰ ਤਨਖ਼ਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਸਾਰੇ ਪੰਜਾਬ ਵਿਚ ਅਧਿਆਪਕਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ | ਆਗੂਆਂ ਨੇ ਕਿਹਾ ਕਿ ਤਨਖ਼ਾਹਾਂ ਵਿਚ ਹੋ ਰਹੀ ਬੇਵਜ੍ਹਾ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿਚ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਵਿਚ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਵਿਚ ਹੋ ਰਹੀ ਦੇਰੀ ਕਰਕੇ ਉਨ੍ਹਾਂ 'ਤੇ ਜੁਰਮਾਨੇ ਲੱਗ ਰਹੇ ਹਨ | ਜਿਸ ਨਾਲ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਤਰਜੀਹ ਅਧਿਆਪਕਾਂ ਦੀ ਭਲਾਈ ਨਹੀਂ, ਸਗੋਂ ਸਿਰਫ਼ ਪ੍ਰਚਾਰ ਹੈ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸਾਰੇ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਭਵਿੱਖ ਵਿਚ ਐਸੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ ਇਸ ਲਈ ਪੱਕਾ ਅਤੇ ਯੋਜਨਾਬੱਧ ਬਜਟ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਅਮਿਤ ਸ਼ਰਮਾ, ਦਵਿੰਦਰ ਨਾਥ, ਸਰਬਜੀਤ ਸਿੰਘ ਭਾਵੜਾ, ਰਾਜ ਕੁਮਾਰ ਮਹਿਰੋਕ, ਅਮਿਤ ਕੰਬੋਜ, ਹੀਰਾ ਸਿੰਘ ਤੂਤ, ਮਨੋਜ ਕੁਮਾਰ, ਸਵਰਨ ਸਿੰਘ, ਨਰਿੰਦਰ ਜੰਮੂ, ਰਾਮ ਕੁਮਾਰ, ਹਰਜਿੰਦਰ ਜਨੇਰ, ਬਿਕਰਮਜੀਤ ਉੱਪਲ, ਅਨਿਲ ਧਵਨ, ਗਗਨ ਮਿੱਤਲ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ, ਹਰਵਿੰਦਰ ਸਿੰਘ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਣ ਕੰਬੋਜ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਅਰਵਿੰਦ ਗਰਗ, ਇੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |