14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਾਕਖ਼ਾਨਾ ਅਤੇ ਪਾਸਪੋਰਟ ਆਫ਼ਿਸ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 04-03-2026
ਫ਼ਿਰੋਜ਼ਪੁਰ, 3 ਮਾਰਚ (ਰਾਕੇਸ਼ ਚਾਵਲਾ)-ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਿਹਾ ਹੈ | ਇਸੇ ਕੜੀ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਵਲੋਂ ਸ਼ਹਿਰ ਦੇ ਅਹਿਮ ਸਰਕਾਰੀ ਦਫ਼ਤਰਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਥਾਣਾ ਕੈਂਟ ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਸੁਖਚੈਨ ਮਹਿਤਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੁੱਖ ਡਾਕਖ਼ਾਨੇ ਅਤੇ ਪਾਸਪੋਰਟ ਦਫ਼ਤਰ ਵਿਚ ਅਚਨਚੇਤ ਦਸਤਕ ਦਿੱਤੀ | ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਉੱਥੇ ਮੌਜੂਦ ਹਰੇਕ ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਉੱਥੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਕਾਰਜਕੁਸ਼ਲਤਾ ਨੂੰ ਵੀ ਚੈੱਕ ਕੀਤਾ ਗਿਆ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਥਾਣਾ ਮੁਖੀ ਸੁਖਚੈਨ ਮਹਿਤਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਸਾਡਾ ਮੁੱਖ ਮਕਸਦ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਹੈ | ਸ਼ਹਿਰ ਵਿਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਲਾਵਾਰਸ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਪੁਲਿਸ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਤਾਂ ਜੋ ਅਪਰਾਧਿਕ ਅਨਸਰਾਂ ਦੇ ਹੌਸਲੇ ਪੁਸ਼ਤ ਕੀਤੇ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਸਿੱਖ ਬੱਚਿਆਂ ਨੂੰ ਵਾਰ-ਵਾਰ ਨਿਸ਼ਾਨਾ ਬਣਾਉਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਂਗ-ਪੀਰ ਮੁਹੰਮਦ ਅਗਲੀ ਖ਼ਬਰ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਸਿਟੀ ਥਾਣਾ ਜ਼ੀਰਾ ਦਾ ਅਹੁਦਾ ਸੰਭਾਲਿਆ
Ad Position 24