26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੀ ਖੇਡਣ ਦੀ ਆੜ 'ਚ ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਪੁਲਿਸ ਨੇ ਸ਼ਿਕੰਜਾ ਕੱਸਿਆ

Ad Position 21
No active advertisement
ਅਜੀਤ ਡੈਸਕ 06-03-2026
ਜ਼ੀਰਾ, 5 ਮਾਰਚ (ਰਜਨੀਸ਼ ਕਥੂਰੀਆ)-ਸਾਡੇ ਦੇਸ਼ ਦੀ ਸਦਭਾਵਨਾ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਮਨਾਉਣ ਦੀ ਆੜ ਵਿਚ ਕੁਝ ਲੋਕਾਂ ਵਲੋਂ ਇਹਨਾਂ ਤਿਉਹਾਰਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸੇ ਤਰ੍ਹਾਂ ਰੰਗਾਂ ਦੇ ਤਿਉਹਾਰ ਹੋਲੀ ਖੇਡਣ ਦੀ ਆੜ ਵਿਚ ਸਥਾਨਕ ਸ਼ਹਿਰ ਦੇ ਕੁਝ ਨੌਜਵਾਨਾਂ ਵਲੋਂ ਗਲੀਆਂ ਅਤੇ ਬਾਜ਼ਾਰਾਂ ਵਿਚ ਕੀਤੀ ਜਾ ਰਹੀ ਹੁੱਲੜਬਾਜ਼ੀ ਨੂੰ ਰੋਕਣ ਲਈ ਥਾਣਾ ਸਿਟੀ ਜ਼ੀਰਾ ਦੇ ਨਵ ਨਿਯੁਕਤ ਐਸ.ਐੱਚ.ਓ.ਗੁਰਜੰਟ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਚੌਂਕ ਚੌਰਾਹਿਆਂ ਤੇ ਨਾਕੇਬੰਦੀ ਕਰਕੇ ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਨਾਕਿਆਂ ਦੇ ਦੌਰਾਨ ਡਿਊਟੀ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਵਾਹਨ ਚਾਲਕਾਂ ਤੇ ਹੁੱਲੜਬਾਜ਼ੀ ਕਰਨ ਲਈ ਖੱਪ ਪਾ ਰਹੇ ਨੌਜਵਾਨਾਂ ਨੂੰ ਰੋਕ ਕੇ ਉਹਨਾਂ ਦੇ ਵਾਹਨਾਂ ਦੇ ਕਾਗਜ਼ ਪੱਤਰ ਚੈੱਕ ਕੀਤੇ ਅਤੇ ਚੇਤਾਵਨੀ ਦੇ ਕੇ ਛੱਡ ਦਿੱਤਾ | ਜਿਸ ਤੋਂ ਸ਼ਹਿਰ ਨਿਵਾਸੀਆਂ ਨੇ ਰਾਹਤ ਮਹਿਸੂਸ ਕੀਤੀ | ਥਾਣਾ ਸਿਟੀ ਜ਼ੀਰਾ ਦੇ ਐਸ. ਐੱਚ.ਓ. ਗੁਰਜੰਟ ਸਿੰਘ ਵਲੋਂ ਚੁੱਕੇ ਗਏ ਇਸ ਕਦਮ ਦੀ ਸ਼ਹਿਰ ਨਿਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮਮਦੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਮੁਲਤਵੀ ਅਗਲੀ ਖ਼ਬਰ ਪ੍ਰੇਮ ਅਤੇ ਪਿਆਰ ਦਾ ਪ੍ਰਤੀਕ ਹੋਲੀ ਦਾ ਤਿਉਹਾਰ ਛੋਟੇ ਬੱਚਿਆ ਅਤੇ ਨੌਜਵਾਨਾਂ ਵਲੋਂ ਉਤਸ਼ਾਹ ਨਾਲ ਮਨਾਇਆ
Ad Position 24