26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਐੱਨ.ਪੀ.ਐੱਸ. ਕਰਮਚਾਰੀ 8 ਮਾਰਚ ਨੂੰ ਚੰਡੀਗੜ੍ਹ ਕਰਨਗੇ ਕੂਚ

Ad Position 21
No active advertisement
ਅਜੀਤ ਡੈਸਕ 06-03-2026
ਜ਼ੀਰਾ, 5 ਮਾਰਚ (ਪ੍ਰਤਾਪ ਸਿੰਘ ਹੀਰਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਖ਼ਿਲਾਫ਼ ਹੁਣ ਆਰ ਪਾਰ ਦੀ ਲੜਾਈ ਦਾ ਮਨ ਬਣਾ ਚੁੱਕੇ ਹਨ | ਜ਼ੀਰਾ ਵਿਖੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ ਵਿਚੋਂ ਇਕ ਵਾਅਦਾ ਵੀ ਪੂਰਾ ਨਹੀਂ ਕੀਤਾ ਹੈ | ਜਿਸ ਕਾਰਨ ਐੱਨ.ਪੀ.ਐੱਸ. ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਹੁਣ ਜਦੋਂ ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਪੰਜਾਬ ਦੇ ਕਰਮਚਾਰੀ ਗੂੜ੍ਹੀ ਨੀਂਦ ਸੁੱਤੀ ਹੋਈ | ਸਰਕਾਰ ਨੂੰ ਉਠਾ ਕੇ ਯਾਦ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਆਪ ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਇਕ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਜੋ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਨੋਟੀਫ਼ਿਕੇਸ਼ਨ ਨੂੰ ਜਾਰੀ ਹੋਏ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਲਾਗੂ ਨਹੀਂ ਕਰ ਸਕੀ | ਜਦਕਿ ਦੂਜੇ ਪਾਸੇ ਪੈਨਸ਼ਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਅਤੇ ਰਾਜ ਸਰਕਾਰ ਸੁਪਰੀਮ ਕੋਰਟ ਦੇ ਜਰੀਏ ਨੌਕਰੀ ਕਰ ਰਹੇ ਪੁਰਾਣੇ ਅਧਿਆਪਕ ਸਾਥੀਆਂ ਉੱਤੇ ਜਬਰੀ ਟੈੱਟ ਥਾਪ ਰਹੀ ਹੈ | ਉਨ੍ਹਾਂ ਦੱਸਿਆ ਕਿ ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2008 ਤੋਂ 2024 ਦਰਮਿਆਨ ਪਦਉਨਤ ਹੋਏ 245 ਕਮਰਸ ਵਿਸ਼ੇ ਦੇ ਲੈਕਚਰਾਰਾਂ ਨੂੰ ਰਿਵਰਸ਼ਨ ਜ਼ੋਨ ਵਿਚ ਲਿਆਉਣ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਫ਼ਿਰੋਜ਼ਪੁਰ ਸਿੱਖਿਆ ਵਿਭਾਗ ਦੇ ਇਸ ਗੈਰ ਵਾਜਬ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੀ ਹੈ | ਇਸ ਵਿਰੋਧ ਵਿਚ 8 ਮਾਰਚ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਨੂੰ ਸਫਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਗੱਲਬਾਤ ਦੌਰਾਨ ਬਲਰਾਮ ਸ਼ਰਮਾ, ਨਵੀਨ ਸਚਦੇਵਾ, ਸੁਖਦੀਪ ਸਿੰਘ ਅÏਲਖ, ਰਾਜਬੀਰ ਸਿੰਘ ਢਿੱਲੋਂ, ਮਨੀਸ਼ ਬਜਾਜ, ਅਜੇ ਕੁਮਾਰ, ਗੁਰਦਿੱਤ ਮਲਹੋਤਰਾ ਅਤੇ ਰਮਾ ਕਾਂਤ ਯਾਦਵ ਨੇ ਕਿਹਾ ਕਿ ਇਹ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ | ਕਿਉਂਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਅਸੀਂ ਲਾਮਿਸਾਲ ਇਕੱਠ ਕਰਕੇ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਕਰ ਦੇਵਾਂਗੇ, ਜਿਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਚੋਣਾਂ ਵਿਚ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ 14 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਲਗਾਈ ਜਾਵੇਗੀ ਵੈਕਸੀਨ-ਸਿਵਲ ਸਰਜਨ <br/> ਅਗਲੀ ਖ਼ਬਰ ਭਾਜਪਾ ਆਗੂ ਰੈਲੀ ਨੂੰ ਕਾਮਯਾਬ ਕਰਨ ਲਈ ਹੋਏ ਸਰਗਰਮ
Ad Position 24