ਜ਼ੀਰਾ, 5 ਮਾਰਚ (ਰਜਨੀਸ਼ ਕਥੂਰੀਆ)-ਬਲਾਕ ਜ਼ੀਰਾ ਦੇ ਪਿੰਡ ਵਾੜਾ ਪੋਹ ਵਿੰਡੀਆਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਸ ਦੌਰਾਨ ਗੁਰਨਾਮ ਸਿੰਘ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ, ਜਗਦੇਵ ਸਿੰਘ, ਸੁਖਵਿੰਦਰ ਸਿੰਘ, ਸੁਖਦੀਪ ਸਿੰਘ ਅਤੇ ਸਾਧੂ ਸਿੰਘ ਨੇ ਵਾਰਸ ਪੰਜਾਬ ਦੇ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਿਨ੍ਹਾਂ ਦਾ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ 'ਤੇ ਕੁਲਬੀਰ ਸਿੰਘ ਜ਼ੀਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਕਿ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਸਰਵਪੱਖੀ ਵਿਕਾਸ ਦੇ ਕੰਮਾਂ ਦੀ ਹਾਮੀ ਹੈ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਕੁਲਬੀਰ ਸਿੰਘ ਟਿੰਮੀ, ਜਨਕ ਰਾਜ ਸ਼ਰਮਾ, ਗੁਰਨੈਬ ਸਿੰਘ, ਡਾ. ਗਗਨਦੀਪ ਸਿੰਘ, ਜਗੀਰ ਸਿੰਘ ਕਟੋਰਾ, ਸੁੱਖਾ ਸਿੰਘ ਕਟੋਰਾ, ਕਲਗਾ ਸਿੰਘ ਰਾਜਿੰਦਰ ਸਿੰਘ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਜਗਤਾਰ ਸਿੰਘ ਲੌਂਗੋਦੇਵਾ, ਗੁਰਦੀਪ ਸਿੰਘ ਸੁੱਖੇਵਾਲਾ, ਰਸ਼ਪਾਲ ਸਿੰਘ ਮੱਲੂਵਾਲਾ, ਸਤਨਾਮ ਸਿੰਘ ਥਿੰਦ, ਸਕੱਤਰ ਸਿੰਘ, ਕੁਲਵਿੰਦਰ ਸਿੰਘ, ਸੁਖਵੰਤ ਸਿੰਘ, ਮੇਹਰ ਸਿੰਘ, ਰਾਜ ਸਿੰਘ, ਨਿੰਦਰ ਸਿੰਘ, ਜੋਗਾ ਸਿੰਘ, ਤਰਸੇਮ ਸਿੰਘ, ਜਗਜੀਤ ਸਿੰਘ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |