27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਦੜੇ ਸੱਟੇ ਦੀ 2340 ਰੁਪਏ ਦੀ ਰਾਸ਼ੀ ਸਣੇ 1 ਕਾਬੂ

Ad Position 21
No active advertisement
ਅਜੀਤ ਡੈਸਕ 06-03-2026

ਜ਼ੀਰਾ, 5 ਮਾਰਚ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਦੜੇ ਸੱਟੇ ਦੀ ਰਾਸ਼ੀ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਰਛਪਾਲ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਰਵਾਨਾ ਸੀ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਨੋਜ ਕੁਮਾਰ ਉਰਫ਼ ਮੌਜੀ ਪੁੱਤਰ ਮੋਹਨ ਲਾਲ ਵਾਸੀ ਪੁਰਾਣੀ ਡਾਕਖ਼ਾਨੇ ਵਾਲੀ ਗਲੀ ਵਾਰਡ ਨੰਬਰ 1, ਮੁਹੱਲਾ ਜੱਟਾਂ ਵਾਲਾ ਜ਼ੀਰਾ ਜੋ ਦੜਾ ਸੱਟਾ ਲਗਾਉਣ ਦਾ ਆਦੀ ਹੈ | ਅੱਜ ਵੀ ਦੜਾ ਸੱਟਾ ਲਗਾ ਰਿਹਾ ਹੈ | ਇਤਲਾਹ ਭਰੋਸੇਯੋਗ ਹੋਣ ਕਰਕੇ ਛਾਪੇਮਾਰੀ ਕਰਦਿਆਂ ਉਕਤ ਮਨੋਜ ਕੁਮਾਰ ਨੂੰ ਦੜੇ ਸੱਟੇ ਦੀ 2340 ਰੁਪਏ ਦੀ ਰਾਸ਼ੀ ਸਮੇਤ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫ਼ਤੀਸ਼ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ 1 ਕਿੱਲੋ 52 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਅੱਜ <br/>
Ad Position 24