27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

1 ਕਿੱਲੋ 52 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 06-03-2026
ਮਮਦੋਟ, 5 ਮਾਰਚ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਕਸਬਾ ਮਮਦੋਟ ਸਥਿਤ ਬਿਜਲੀ ਘਰ ਕੋਲੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਸਬ ਇੰਸਪੈਕਟਰ ਹਰਦੇਵ ਸਿੰਘ ਦੀ ਅਗਵਾਈ ਹੇਠ ਬਿਜਲੀ ਘਰ ਮਮਦੋਟ ਦੇ ਕੋਲ ਮਮਦੋਟ ਫ਼ਿਰੋਜ਼ਪੁਰ ਰੋਡ 'ਤੇ ਨਾਕਾਬੰਦੀ ਕਰਕੇ ਦੋ ਵਿਅਕਤੀਆਂ ਹਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਮਦੋਟ ਅਤੇ ਪਰਮਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਸੈਦੇ ਕੇ ਨੌਲ਼ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 52 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ |


Ad Position 22
No active advertisement
ਪਿਛਲੀ ਖ਼ਬਰ ਇਸਾਈ ਭਾਈਚਾਰੇ ਨੇ ਭਾਜਪਾ ਮੰਤਰੀ ਅਮਿਤ ਸ਼ਾਹ ਦੇ ਬਿਆਨ ਦਾ ਲਿਆ ਤਿੱਖਾ ਨੋਟਿਸ ਅਗਲੀ ਖ਼ਬਰ ਦੜੇ ਸੱਟੇ ਦੀ 2340 ਰੁਪਏ ਦੀ ਰਾਸ਼ੀ ਸਣੇ 1 ਕਾਬੂ
Ad Position 24