ਗੁਰੂਹਰਸਹਾਏ, 5 ਮਾਰਚ (ਕਪਿਲ ਕੰਧਾਰੀ)-ਹੋਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਗੁਰੂਹਰਸਹਾਏ ਪੁਲਿਸ ਵਲੋਂ ਡੀ.ਐੱਸ.ਪੀ ਤਰੁਣਜੀਤ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮੋਟਰਸਾਈਕਲ ਪੈਟਰੋਿਲੰਗ ਕਰਕੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਪੂਰੇ ਸ਼ਹਿਰ 'ਚ ਸਖ਼ਤ ਨਿਗਰਾਨੀ ਰੱਖੀ | ਇਸ ਮੌਕੇ ਡੀ.ਐੱਸ.ਪੀ ਤਰੁਣਜੀਤ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਨੇ ਬਾਜ਼ਾਰਾਂ ਰਿਹਾਇਸ਼ੀ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਣਾ 'ਤੇ ਗਸ਼ਤ ਕੀਤੀ | ਇਸ ਦੌਰਾਨ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਦੇ ਲਈ ਥਾਂ ਥਾਂ ਨਾਕਾਬੰਦੀ ਵੀ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਬਿਨਾਂ ਦਸਤਾਵੇਜ਼ਾਂ ਵਾਲੇ ਵਾਹਨਾਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ | ਇਸ ਮੌਕੇ ਡੀ.ਐੱਸ ਪੀ ਅਤੇ ਥਾਣਾ ਮੁਖੀ ਜਗਦੀਪ ਸਿੰਘ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਕੇ ਉਹ ਹੋਲੀ ਦਾ ਤਿਉਹਾਰ ਭਾਈਚਾਰੇ ਅਤੇ ਪਿਆਰ ਨਾਲ ਮਨਾਉਣ | ਇਸ ਮੌਕੇ ਥਾਣਾ ਮੁਖੀ ਜਗਦੀਪ ਸਿੰਘ ਵਲੋਂ ਹੁੱਲੜਬਾਜ਼ੀ ਜ਼ਬਰਦਸਤੀ ਰੰਗ ਲਗਾਉਣ ਜਾਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਰਾਈ ਕੀਤੀ ਗਈ | ਪੁਲਿਸ ਦੀ ਇਸ ਕਾਰਵਾਈ ਨਾਲ ਸ਼ਹਿਰ ਵਿਚ ਸੁਰੱਖਿਆ ਦੇ ਪੱਕੇ ਪ੍ਰਬੰਧ ਦਿਖਾਈ ਦਿੱਤੇ ਅਤੇ ਸ਼ਹਿਰ ਵਾਸੀਆਂ ਨੇ ਵੀ ਪੁਲਿਸ ਦੇ ਇਸ ਉਪਰਾਲੇ ਦੀ ਸਹਾਰਨਾ ਕੀਤੀ ਅਤੇ ਕਿਹਾ ਕਿ ਪੁਲਿਸ ਦੀ ਇਸ ਤਰ੍ਹਾਂ ਦੀ ਕਾਰਵਾਈ ਨਾਲ ਕਾਫ਼ੀ ਹੱਦ ਤੱਕ ਹੁੱਲੜਬਾਜ਼ਾਂ ਵਿਚ ਪੁਲਿਸ ਦਾ ਡਰ ਦਿਖਾਈ ਦਿੱਤਾ |