27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-03-2026
ਫਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਪੀ.ਐੱਸ.ਐੱਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਹ ਪ੍ਰਦਰਸ਼ਨ ਪੀ.ਐੱਸ.ਐੱਮ.ਯੂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਪੀ.ਐੱਸ.ਐੱਮ.ਯੂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਸੀ.ਪੀ.ਐੱਫ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਯਪ ਜ਼ਿਲ੍ਹਾ ਜਨਰਲ ਸਕੱਤਰ, ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਅਤੇ ਪਰਮਵੀਰ ਮੋਂਗਾ ਪ੍ਰਧਾਨ ਸਿਹਤ ਵਿਭਾਗ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਪਰ ਅਜੇ ਤੱਕ ਇਸ ਸਕੀਮ ਨੂੰ ਅਮਲੀ ਤੌਰ 'ਤੇ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦੇਣ ਵਾਲਾ 16 ਫ਼ੀਸਦੀ ਡੀ.ਏ. ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ | ਜਿਸ ਕਾਰਨ ਸੂਬੇ ਦੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ, ਬਕਾਇਆ ਡੀ.ਏ. ਅਤੇ ਹੋਰ ਵੱਖ-ਵੱਖ ਭੱਤੇ ਤੁਰੰਤ ਲਾਗੂ ਕੀਤੇ ਜਾਣ ਤਾਂ ਜੋ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਦੀ ਸ਼ੁਰੂਆਤ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਕੇ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਰ ਵੀ ਵੱਡੇ ਐਕਸ਼ਨ ਕੀਤੇ ਜਾਣਗੇ | ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਕਾਉਂਕੇ ਨੇ ਸਾਥੀਆਂ ਸਮੇਤ ਸੁਖਬੀਰ ਨਾਲ ਕੀਤੀ ਮੁਲਾਕਾਤ <br/>
Ad Position 24