27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਾਰ ਸਵਾਰ ਵਿਅਕਤੀ ਹੈਰੋਇਨ ਸਮੇਤ ਚੜਿ੍ਹਆ ਪੁਲਿਸ ਅੜਿੱਕੇ

Ad Position 21
No active advertisement
ਅਜੀਤ ਡੈਸਕ 06-03-2026

ਫ਼ਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਸਿਟੀ ਥਾਣਾ ਵਿਚ ਕਾਰ ਸਵਾਰ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਸੁਖਵੰਤ ਸਿੰਘ ਉਰਫ਼ ਸੁੱਖ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਝੌਂਕ ਨੌਧ ਸਿੰਘ, ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ | ਤਲਾਸ਼ੀ ਦੌਰਾਨ ਉਸ ਕੋਲੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੋਸ਼ੀ ਨੂੰ ਇਕ ਕਾਰ ਸਿਟੀ ਹੌਂਡਾ ਨੰਬਰ ਡੀ.ਐਲ 4ਸੀ ਏ.ਯੂ 3285 ਸਮੇਤ ਕਾਬੂ ਕੀਤਾ | ਇਸ ਸਬੰਧੀ ਸਿਟੀ ਥਾਣਾ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦੀਪ ਹਸਪਤਾਲ ਨੇ ਉੱਤਰੀ ਭਾਰਤ ਦੀ ਪਹਿਲੀ ਸਮਾਰਟ ਕੋਕਲੀਅਰ ਇੰਪਲਾਂਟ ਸਰਜਰੀ ਕਰ ਕੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਜੀ.ਐਨ.ਡੀ.ਈ.ਸੀ. ਵਿਖੇ ਦੋ ਰੋਜ਼ਾ ਅਨੰਦ ਉਤਸਵ 2026 ਦੀ ਧੂਮਧਾਮ ਨਾਲ ਹੋਈ ਆਰੰਭਤਾ <br/>
Ad Position 24