ਫ਼ਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਕਾਂਗਰਸ ਪਾਰਟੀ ਦੀ ਜ਼ਿਲ੍ਹਾ ਸੀਨੀਅਰ ਵਾਇਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੀਆਂ ਅÏਰਤਾਂ ਨਾਲ ਕੀਤੀ ਗਈ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਅਜੇ ਤੱਕ ਪੂਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਵਾਅਦਾ ਹੁਣ ਹਵਾ ਵਿੱਚ ਛੱਡੇ ਤੀਰ ਵਾਂਗ ਸਾਬਤ ਹੋ ਰਿਹਾ ਹੈ | ਗੱਲਬਾਤ ਕਰਦਿਆਂ ਬੀਬਾ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਹਰ ਘਰ ਦੀ ਹਰ ਅÏਰਤ ਨੂੰ ਮਹੀਨਾਵਾਰ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਇਸ ਗਰੰਟੀ ਨੂੰ ਲਾਗੂ ਨਹੀਂ ਕੀਤਾ ਗਿਆ | ਜਿਸ ਨਾਲ ਪੰਜਾਬ ਦੀਆਂ ਅÏਰਤਾਂ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਬਣੇ ਕਰੀਬ ਚਾਰ ਸਾਲ ਪੂਰੇ ਹੋਣ ਨੂੰ ਹਨ, ਪਰ ਇਸ ਮਹੱਤਵਪੂਰਨ ਵਾਅਦੇ ਨੂੰ ਪੂਰਾ ਕਰਨ ਵੱਲ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ | ਬਲਜੀਤ ਕੌਰ ਬੰਗੜ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਅÏਰਤਾਂ ਨਾਲ ਕੀਤੀ ਗਰੰਟੀ ਅਨੁਸਾਰ ਤੁਰੰਤ ਫ਼ੰਡ ਜਾਰੀ ਕਰਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹ ਗਰੰਟੀ ਪੂਰੀ ਕਰਨ ਵਿਚ ਅਸਫਲ ਰਹਿੰਦੀ ਹੈ ਤਾਂ ਮੁੱਖ ਮੰਤਰੀ ਅਤੇ ਪਾਰਟੀ ਨੇਤਿ੍ਤਵ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੀਆਂ ਅÏਰਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |