27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਤਨੀ ਦੇ ਸੱਟਾਂ ਮਾਰਨ ਦੇ ਦੋਸ਼ 'ਚ ਪਤੀ ਨਾਮਜ਼ਦ

Ad Position 21
No active advertisement
ਅਜੀਤ ਡੈਸਕ 06-03-2026

ਜ਼ੀਰਾ, 5 ਮਾਰਚ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਵਕੀਲਾਂ ਵਾਲਾ ਵਾਸੀ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਸੱਟਾਂ ਮਾਰਨ ਦੇ ਦੋਸ਼ ਵਿਚ ਪੁਲਿਸ ਨੇ ਉਸ ਦੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ਪੀੜਤਾ ਬਲਜਿੰਦਰ ਕੌਰ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੋਸ਼ ਲਗਾਇਆ ਹੈ ਕਿ ਘਰੇਲੂ ਝਗੜੇ ਦੇ ਦੌਰਾਨ ਮੇਰੇ ਪਤੀ ਕੁਲਵੀਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਵਕੀਲਾਂ ਵਾਲਾ ਨੇ ਮੇਰੀ ਮਾਰਕੁੱਟ ਕਰਕੇ ਸੱਟਾਂ ਮਾਰੀਆਂ ਹਨ | ਬਲਜਿੰਦਰ ਕੌਰ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਉਸ ਦੇ ਪਤੀ ਕੁਲਵੀਰ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਏ.ਐਸ.ਆਈ.ਦੀਪ ਸਿੰਘ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਲਈ ਬਦਨਾਮ ਸਮਾਧੀ ਮੁਹੱਲਾ ਜ਼ੀਰਾ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਅਗਲੀ ਖ਼ਬਰ ਹਲਕਾ ਬੁਢਲਾਡਾ ਦੇ ਵਿਧਾਇਕ ਨੇ ਉੱਦਮੀ ਔਰਤਾਂ ਦਾ ਕੀਤਾ ਸਨਮਾਨ <br/>
Ad Position 24