27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਾਕਿਯੂ ਏਕਤਾ ਮਝੈਲ ਦੇ ਸੂਬਾ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-03-2026
ਫ਼ਿਰੋਜ਼ਪੁਰ, 5 ਮਾਰਚ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਦੇ ਹੱਕ ਵਿਚ ਹਮੇਸ਼ਾ ਆਵਾਜ਼ ਚੁੱਕਣ ਵਿਚ ਮੋਹਰੀ ਰਹਿਣ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਬੈਠਕ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਇੰਦਰਜੀਤ ਸਿੰਘ ਕੋਟ ਬੁੱਢਾ ਸੰਘਰਸ਼ ਕਮੇਟੀ ਦੇ ਸੂਬਾ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿੱਤੀ ਵਾਲਾ, ਜਨਰਲ ਸਕੱਤਰ ਹੀਰਾ ਸਿੰਘ ਧੁੰਨ, ਸੂਬਾ ਵਿੱਤ ਸਕੱਤਰ ਜੀਵਨ ਸਿੰਘ ਸੋਢੀ, ਸੂਬਾ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦਵਿੰਦਰ ਸਿੰਘ ਫੁੱਲਰਵਨ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਰਾਜਪਾਲ, ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਦਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਲਸ਼ਾਨ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਰੋਪੜ ਅਜੈਬ ਸਿੰਘ ਸਰਾਰੀ, ਜ਼ਿਲ੍ਹਾ ਪ੍ਰਧਾਨ ਪਠਾਨਕੋਟ ਜੀਵਨ ਸਿੰਘ ਨੇ ਅਹਿਮ ਬੈਠਕ ਵਿਚ ਹਿੱਸਾ ਲਿਆ | ਮੀਟਿੰਗ ਵਿਚ ਸੂਬਾ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਵਿਸ਼ੇਸ਼ ਮੀਟਿੰਗ ਵਿਚ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰਹਿੰਦੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਮਸਲਿਆਂ ਨੂੰ ਹੱਲ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਗਈ | ਮੀਟਿੰਗ ਦੌਰਾਨ ਜਥੇਬੰਦੀ ਦਾ ਵਿਸਥਾਰ ਕਰਦੇ ਹੋਏ ਸੂਬਾ ਸਕੱਤਰ ਵਜੋਂ ਜਥੇਬੰਦੀ ਅੰਦਰ ਸੇਵਾਵਾਂ ਨਿਭਾ ਰਹੇ ਗੁਰਸੇਵਕ ਸਿੰਘ ਧਾਲੀਵਾਲ ਨੂੰ ਨਵੀਂ ਜ਼ਿੰਮੇਵਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਥਾਪਿਆ ਗਿਆ | ਇਸ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ ਅੰਮਿ੍ਤਸਰ ਅਤੇ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਧਾਰੀਵਾਲ ਨੂੰ ਲਾਇਆ ਗਿਆ | ਨਵੇਂ ਬਣੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਜਥੇਬੰਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਦੋਂ ਦਾ ਜਥੇਬੰਦੀ ਦਾ ਆਗਾਜ਼ ਹੋਇਆ ਹੈ, ਉਦੋਂ ਤੋਂ ਹੀ ਲਗਾਤਾਰ ਜਥੇਬੰਦੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲਗਾਤਾਰ ਲੜ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਜਥੇਬੰਦੀ ਕਿਸਾਨ, ਮਜ਼ਦੂਰ, ਛੋਟਾ ਦੁਕਾਨਦਾਰ ਅਤੇ ਰੇੜੀ ਫੜੀ ਵਾਲਿਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੀ ਰਹੇਗੀ | ਇਸ ਸਮੇਂ ਬਲਾਕ ਪ੍ਰਧਾਨ ਗੁਰਭੇਜ ਸਿੰਘ ਚੱਠਾ, ਬਲਾਕ ਪ੍ਰਧਾਨ ਸ਼ਹਿਰੀ ਰਣਜੀਤ ਸਿੰਘ, ਬਲਾਕ ਪ੍ਰਧਾਨ ਮੱਲਾਂਵਾਲਾ ਮਲਕੀਤ ਸਿੰਘ, ਬਲਾਕ ਪ੍ਰਧਾਨ ਗੁਰਮੁਖ ਸਿੰਘ ਭੁੱਲਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ, ਬਲਾਕ ਪ੍ਰਧਾਨ ਸੁਖਦੀਪ ਸਿੰਘ, ਜ਼ਿਲ੍ਹਾ ਆਗੂ ਨਿਸ਼ਾਨ ਸਿੰਘ ਚੰਗਾਲੀ, ਜ਼ਿਲ੍ਹਾ ਆਗੂ ਲੁਧਿਆਣਾ ਆਤਮਾ ਸਿੰਘ ਅਤੇ ਹਰਪ੍ਰੀਤ ਸਿੰਘ ਲੁਧਿਆਣਾ ਤੋਂ ਇਲਾਵਾ ਵੱਡੀ ਸੰਖਿਆ ਵਿਚ ਜਥੇਬੰਦੀ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੱਖੂ ਦੇ ਜੀਵਨਜੋਤ ਕੌਰ ਚੇਅਰਪਰਸਨ ਤੇ ਸਾਰਜ ਸਿੰਘ ਬਾਠ ਵਾਈਸ ਚੇਅਰਮੈਨ ਚੁਣੇ ਅਗਲੀ ਖ਼ਬਰ ਟਰੱਕ ਯੂਨੀਅਨ ਨੁਮਾਇੰਦਿਆਂ ਵਲੋਂ ਪਲੰਥਾਂ 'ਚ ਪਈ ਕਣਕ 'ਤੇ ਲਾਏ ਪਾਣੀ ਛਿੜਕਣ ਦੇ ਇਲਜ਼ਾਮ
Ad Position 24