27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗਸ਼ਤ ਦੌਰਾਨ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-03-2026
ਫ਼ਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵਲੋਂ ਕੀਤੀ ਜਾ ਰਹੀ ਰੋਜ਼ਾਨਾ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਗ਼ੈਰਕਾਨੰੂਨੀ ਹਥਿਆਰ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਵਿਸ਼ਾਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਸਤੀ ਬਾਗ਼ ਵਾਲੀ, ਫ਼ਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਉਸ ਕੋਲੋਂ ਇਕ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 3 ਜਿੰਦਾ ਰੋਂਦ 32 ਬੋਰ ਬਰਾਮਦ ਹੋਏ | ਇਸ ਸੰਬੰਧੀ ਸਿਟੀ ਥਾਣਾ ਫ਼ਿਰੋਜ਼ਪੁਰ ਦੀ ਸਹਾਇਕ ਥਾਣੇਦਾਰ ਅਯੂਬ ਮਸੀਹ ਵਲੋਂ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ 25/54/59 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਥਿਆਰ ਕਿੱਥੋਂ ਪ੍ਰਾਪਤ ਕੀਤਾ ਗਿਆ ਅਤੇ ਇਸ ਦਾ ਕਿਹੜੇ ਉਦੇਸ਼ ਲਈ ਇਸਤੇਮਾਲ ਕੀਤਾ ਜਾਣਾ ਸੀ | ਪੁਲਿਸ ਨੇ ਦੱਸਿਆ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਗਸ਼ਤ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਆਪ੍ਰੇਟਰਾਂ ਦਾ ਸਰਕਾਰ ਖ਼ਿਲਾਫ਼ ਰੋਸ ਅਗਲੀ ਖ਼ਬਰ ਵਧ ਰਹੀ ਗਰਮੀ ਨੂੰ ਦੇਖਦਿਆਂ ਨੰਬਰਦਾਰਾਂ ਵਲੋਂ ਬੂਟੇ ਵਧਾਉਣ ਦੀ ਅਪੀਲ
Ad Position 24