27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜਸਬੀਰ ਡਿੰਪਾ ਨੇ ਮਹਿੰਗਾਈ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ 'ਤੇ ਘੇਰਿਆ ਕੇਂਦਰ ਤੇ ਪੰਜਾਬ ਸਰਕਾਰ ਨੂੰ

Ad Position 21
No active advertisement
ਅਜੀਤ ਡੈਸਕ 06-03-2026
ਫਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਭਵਨ ਵਿਖੇ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਦੌਰਾਨ ਕਾਂਗਰਸ ਦੇ ਅਬਜ਼ਰਵਰ ਜਸਬੀਰ ਡਿੰਪਾ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੋਹਾਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਫ਼ੈਸਲਿਆਂ ਨਾਲ ਤੇਲ ਅਤੇ ਪੈਟਰੋਲ ਹੋਰ ਮਹਿੰਗਾ ਹੋਣ ਦਾ ਖ਼ਤਰਾ ਬਣ ਗਿਆ ਹੈ | ਉਨ੍ਹਾਂ ਦੱਸਿਆ ਕਿ ਰਸ਼ੀਆ ਤੋਂ ਤੇਲ ਲੈਣ 'ਤੇ ਰੋਕ ਲਗਾ ਕੇ ਅਮਰੀਕੀ ਕੰਪਨੀਆਂ ਤੋਂ ਮਹਿੰਗਾ ਤੇਲ ਖ਼ਰੀਦਣ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਨਾਲ ਦੇਸ਼ ਦੇ ਲੋਕਾਂ 'ਤੇ ਹੋਰ ਆਰਥਿਕ ਬੋਝ ਪਵੇਗਾ | ਉਨ੍ਹਾਂ ਗੈੱਸ ਸਿਲੰਡਰਾਂ ਦੀ ਵਧ ਰਹੀ ਕੀਮਤ 'ਤੇ ਵੀ ਨਿਸ਼ਾਨਾ ਸਾਧਿਆ | ਡਿੰਪਾ ਨੇ ਕਿਹਾ ਕਿ ਪਹਿਲਾਂ ਹੀ 1100 ਰੁਪਏ ਦੇ ਕਰੀਬ ਪਹੁੰਚ ਚੁੱਕੇ ਸਿਲੰਡਰ ਨੇ ਘਰੇਲੂ ਖ਼ਰਚੇ ਵਧਾ ਦਿੱਤੇ ਹਨ ਅਤੇ ਸਰਕਾਰ ਦੇ ਨਵੇਂ ਫ਼ਰਮਾਨ ਨਾਲ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਇੱਕ ਵਿਅਕਤੀ ਜਾਂ ਕੁਝ ਵੱਡੇ ਕਾਰੋਬਾਰੀਆਂ ਨੂੰ ਬਚਾਉਣ ਲਈ 150 ਕਰੋੜ ਭਾਰਤੀਆਂ 'ਤੇ ਬੋਝ ਪਾਇਆ ਜਾ ਰਿਹਾ ਹੈ | ਪੰਜਾਬ ਸਰਕਾਰ 'ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਬੇਹੱਦ ਖ਼ਰਾਬ ਹੋ ਗਈ ਹੈ | ਪੰਜਾਬ ਵਿਚ ਫਿਰੌਤੀ, ਧਮਕੀਆਂ, ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ | ਵਪਾਰੀ ਵਰਗ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਡਿੰਪਾ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ | 2022 ਦੀਆਂ ਚੋਣਾਂ ਦੌਰਾਨ ਬੀਬੀਆਂ-ਭੈਣਾਂ ਨੂੰ ਆਰਥਿਕ ਮਦਦ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤਣ ਦੇ ਬਾਵਜੂਦ 48 ਹਜ਼ਾਰ ਰੁਪਏ ਦਾ ਬਣਦਾ ਹੱਕ ਵੀ ਨਹੀਂ ਦਿੱਤਾ ਗਿਆ | ਸਰਕਾਰ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ 'ਤੇ ਕਰਜ਼ਾ ਲਗਾਤਾਰ ਵਧ ਰਿਹਾ ਹੈ | ਇਸ ਮੌਕੇ ਕੁਲਬੀਰ ਸਿੰਘ ਜ਼ੀਰਾ, ਅਮਰਦੀਪ ਸਿੰਘ ਆਸ਼ੂ ਬੰਗੜ, ਗੁਰਭੇਜ ਸਿੰਘ ਟਿੱਬੀ, ਬਲਜੀਤ ਕੌਰ ਬੰਗੜ, ਸਰਬਜੀਤ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਗੁਰਦੀਪ ਸਿੰਘ ਢਿੱਲੋਂ, ਰਵਿੰਦਰ ਸਿੰਘ ਤੂਤ, ਜਗਸੀਰ ਸਿੰਘ ਕੋਟ ਕਰੋੜ, ਮੁਨੀਸ਼ ਸੁਲਹਾਣੀ, ਪਲਵਿੰਦਰ ਸਿੰਘ ਝੋਕ, ਕੰਵਲਪ੍ਰੀਤ ਸਿੰਘ ਘੱਲ ਖ਼ੁਰਦ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਲਫੂ ਕੇ, ਮਹਿਕਦੀਪ ਸਿੰਘ ਜ਼ੀਰਾ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਰਮੇਸ਼ ਅਟਵਾਲ, ਸੁਰਜੀਤ ਸਿੰਘ ਸੰਧੂ, ਰੂਬਲ ਵਿਰਦੀ ਪੀ. ਏ, ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਗੁਰਬਿੰਦਰ ਸਿੰਘ ਸੰਧੂ, ਮਲਕੀਤ ਸਿੰਘ ਸਰਪੰਚ, ਗੁਰਮੀਤ ਸਿੰਘ ਉੱਪਲ, ਕਾਰਜ ਸਿੰਘ ਸਰਪੰਚ, ਬਲਰਾਜ ਸਿੰਘ ਨੰਬਰਦਾਰ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਧੋਬੀ ਸਮਾਜ ਦੇ ਵਫ਼ਦ ਨੇ ਸਮਾਜ ਸੇਵੀ ਸ਼ਿਵ ਲਾਲ ਡੋਡਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਫ਼ਰਦ ਕੇਂਦਰ ਆਪ੍ਰੇਟਰਾਂ ਦਾ ਸਰਕਾਰ ਖ਼ਿਲਾਫ਼ ਰੋਸ
Ad Position 24