02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੋਹਾਲੀ ਰੈਲੀ 'ਚ ਫ਼ਾਜ਼ਿਲਕਾ ਤੋਂ ਵੱਡੀ ਗਿਣਤੀ 'ਚ ਪੈਨਸ਼ਨਰ ਹੋਣਗੇ ਸ਼ਾਮਿਲ-ਹਰਭਜਨ ਸਿੰਘ ਖੁੰਗਰ • ਪੰਜਾਬ ਸਰਕਾਰ ਵਿਰੁੱਧ 10 ਮਾਰਚ ਦੀ ਰੈਲੀ ਲਈ ਤਿਆਰੀਆਂ ਮੁਕੰਮਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ•ਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਲਾਲਾ ਸੁਨਾਮ ਰਾਏ ਮੈਮੋਰੀਅਲ ਹਾਲ ਵਿਖੇ ਜ਼ਿਲ•ਾ ਪ੍ਰਧਾਨ ਸਾਥੀ ਹਰਭਜਨ ਸਿੰਘ ਖੁੰਗਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ 'ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ' ਵਲੋਂ 10 ਮਾਰਚ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਫ਼ਾਜ਼ਿਲਕਾ ਜ਼ਿਲ•ੇ ਦੇ ਸਾਰੇ ਤਹਿਸੀਲ ਹੈਡਕੁਆਰਟਰਾਂ ਤੋਂ ਵੱਡੀ ਗਿਣਤੀ 'ਚ ਪੈਨਸ਼ਨਰ ਸ਼ਾਮਲ ਹੋਣਗੇ | ਜਨਰਲ ਸਕੱਤਰ ਸਾਥੀ ਪ੍ਰੇਮ ਕੁਮਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਜਿਵੇਂ ਕਿ 16 ਫ਼ੀਸਦੀ ਡੀ.ਏ.ਦੀ ਬਕਾਇਆ ਕਿਸ਼ਤ, ਪੈਨਸ਼ਨਾਂ ਦੀ ਸੋਧ 2.59 ਗੁਣਾਂਕ ਨਾਲ ਕਰਨਾ, ਪੇ-ਕਮਿਸ਼ਨ ਦਾ ਬਕਾਇਆ ਇੱਕਮੁਸ਼ਤ ਦੇਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ 'ਤੇ ਚਰਚਾ ਕੀਤੀ | ਵਧੀਕ ਜਨਰਲ ਸਕੱਤਰ ਸਾਥੀ ਰੇਸ਼ਮ ਲਾਲ ਰੰਗੀਲਾ ਨੇ ਕਿਹਾ ਕਿ ਸਰਕਾਰ ਦੇ ਅੰਤਿਮ ਬਜਟ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਮਨਵਾਉਣ ਲਈ ਇਹ ਸੰਘਰਸ਼ ਬਹੁਤ ਜ਼ਰੂਰੀ ਹੈ | ਪ੍ਰੈੱਸ ਸਕੱਤਰ ਸ਼ਸ਼ੀਕਾਂਤ ਨੇ ਦੱਸਿਆ ਕਿ ਸਾਥੀਆਂ ਦੇ ਜਾਣ ਲਈ ਵਿਸ਼ੇਸ਼ ਵਾਹਨਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ | ਇਸ ਮੌਕੇ ਮੋਗਾ ਕਾਨਫ਼ਰੰਸ ਦੌਰਾਨ ਸਾਥੀ ਹਰਭਜਨ ਸਿੰਘ ਖੁੰਗਰ ਨੂੰ ਸੂਬਾ ਜਨਰਲ ਸਕੱਤਰ ਅਤੇ ਰੇਸ਼ਮ ਲਾਲ ਰੰਗੀਲਾ ਨੂੰ ਸੂਬਾ ਮੀਤ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਨਾਲ ਹੀ ਸਾਥੀ ਖੁੰਗਰ ਨੂੰ ਨੈਸ਼ਨਲ ਐਗਜ਼ੀਕਿਊਟਿਵ ਵਿਚ ਰਾਸ਼ਟਰੀ ਸਕੱਤਰ ਚੁਣੇ ਜਾਣ 'ਤੇ ਵਧਾਈ ਦਿੱਤੀ ਗਈ | ਮੀਟਿੰਗ ਵਿਚ ਉਪ ਪ੍ਰਧਾਨ ਸਰਵਣ ਸਿੰਘ, ਪਿ੍ਥਵੀ ਰਾਮ ਗੁੰਮਜਾਲ, ਮਿਲਖ ਰਾਜ, ਸੁਰਿੰਦਰ ਮਦਾਨ, ਸੁਖਦੇਵ ਮਸੀਹ, ਜੀਤ ਸਿੰਘ ਛਾਬੜਾ, ਸੈਮੂਅਲ ਮਸੀਹ ਅਤੇ ਲਾਲ ਚੰਦ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਜ਼ੀਰਾ ਵਿਖੇ ਬਣ ਰਹੀ ਸੜਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਅਜੇ ਵੀ ਜਾਰੀ 200 ਕੁਇੰਟਲ ਤੂੜੀ ਅਤੇ 50 ਹਜ਼ਾਰ...
Ad Position 24