31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਲੁਟੇਰਿਆਂ ਵਲੋਂ ਮਹਿਲਾ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਨਾਕਾਮ • ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਨੋਂ ਮੁਲਜ਼ਮ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 07-03-2026
ਗੁਰੂਹਰਸਹਾਏ, 6 ਮਾਰਚ (ਕਪਿਲ ਕੰਧਾਰੀ)-ਇਲਾਕੇ ਵਿਚ ਵੱਧ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਲਈ ਸਬ ਡਵੀਜ਼ਨ ਪੱਧਰ 'ਤੇ ਪੁਲਿਸ ਵਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਡੀ.ਐੱਸ.ਪੀ ਰਾਜਵੀਰ ਸਿੰਘ ਦੀ ਅਗਵਾਈ ਹੇਠ ਥਾਣਾ ਲੱਖੋ ਕੇ ਬਹਿਰਾਮ ਅਤੇ ਗੁਰੂਹਰਸਹਾਏ ਪੁਲਿਸ ਵਲੋਂ ਲੁਟੇਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਡੀ.ਐੱਸ.ਪੀ ਦਫ਼ਤਰ ਗੁਰੂਹਰਸਹਾਏ ਵਿਖੇ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਇਕ ਮਹਿਲਾ ਜੋ ਕਿ ਪਿੰਡ ਪਿੰਡੀ ਦੇ ਇਕ ਹੋਟਲ ਵਿਚ ਕੰਮ ਕਰਦੀ ਹੈ ਅਤੇ ਉਹ ਆਪਣਾ ਕੰਮਕਾਜ ਖ਼ਤਮ ਕਰਕੇ ਆਪਣੀ ਬੇਟੀ ਦੇ ਨਾਲ ਆਪਣੇ ਘਰ ਵਾਪਸ ਜਾ ਰਹੀ ਸੀ | ਇਸ ਦੌਰਾਨ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਹਿਲਾ ਦਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਿਸ ਤੋਂ ਬਾਦ ਮਹਿਲਾ ਵਲੋਂ ਇਸ ਘਟਨਾ ਸਬੰਧੀ ਤੁਰੰਤ 112 ਨੰਬਰ 'ਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਦਿਆਂ ਹੀ ਥਾਣਾ ਲੱਖੋਂ ਕੇ ਬਹਿਰਾਮ ਦੇ ਥਾਣਾ ਮੁਖੀ ਤਰਸੇਮ ਸ਼ਰਮਾ ਦੀ ਅਗਵਾਈ ਹੇਠ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਲੁਟੇਰਿਆਂ ਦਾ ਪਿੱਛਾ ਕੀਤਾ ਅਤੇ ਮੁਹਿੰਮ ਚਲਾਕੇ ਦੋਨੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ | ਡੀ.ਐੱਸ.ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਬੂ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਢੰਡੀ ਕਦੀਮ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ ਹੈ | ਡੀ.ਐੱਸ.ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋਨੋਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਲਿਆ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਦੇ ਖ਼ਿਲਾਫ਼ ਪਹਿਲਾਂ ਵੀ ਲੁੱਟ ਖੋਹ ਅਤੇ ਹੋਰ ਵੀ ਕਈ ਤਰ੍ਹਾਂ ਦੇ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਕਾਇਮ ਰੱਖਣ ਲਈ ਪੁਲਿਸ ਵਲੋਂ ਲਗਾਤਾਰ ਨਾਕਾਬੰਦੀ ਅਤੇ ਪੈਟਰੋਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ • 700 ਬੋਰੀਆਂ ਯੂਰੀਆ ਖਾਦ ਵੰਡੀਆਂ ਅਗਲੀ ਖ਼ਬਰ ਦੂਸ਼ਿਤ ਪਾਣੀ ਕਾਰਨ ਫੈਲੀ ਜਿਗਰ ਦੀ ਬਿਮਾਰੀ ਦੇ ਮਾਮਲੇ ਵਿਚ ਜਲ ਸਪਲਾਈ ਵਿਭਾਗ ਦੀ ਜੇ.ਈ. ਮੁਅੱਤਲ
Ad Position 24