31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 8 ਤੋਂ 11 ਤੱਕ ਮੁਹਾਲੀ 'ਚ ਕੀਤੇ ਜਾਣਗੇ ਰੈਲੀਆਂ ਤੇ ਮੁਜ਼ਾਹਰੇ

Ad Position 21
No active advertisement
ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ | ਤਸਵੀਰ-ਗੁਰਿੰਦਰ ਸਿੰਘ <br/> 07-03-2026
ਫ਼ਿਰੋਜ਼ਪੁਰ, 6 ਮਾਰਚ (ਗੁਰਿੰਦਰ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਰਕਾਰ ਵਲੋਂ ਕੀਤੇ ਵਾਅਦਿਆਂ ਦੇ ਖ਼ਿਲਾਫ਼ 8 ਤੋਂ 11 ਮਾਰਚ ਤੱਕ ਬਜਟ ਸੈਸ਼ਨ ਦੌਰਾਨ ਮੁਹਾਲੀ ਵਿਖੇ ਰੋਸ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ | ਇਹਨਾਂ ਰੋਸ ਰੈਲੀਆਂ ਅਤੇ ਮੁਜ਼ਾਹਰਿਆਂ ਦੀ ਤਿਆਰੀ ਵਾਸਤੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਸਟੇਟ ਕਰਮਚਾਰੀ ਦਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ | ਮੀਟਿੰਗ ਵਿਚ ਸਟੇਟ ਕਰਮਚਾਰੀ ਦਲ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ, ਪੰਜਾਬ ਪੈਨਸ਼ਨਰ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਸੁਧਾਰਾ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨ ਸਾਂਝਾ ਫ਼ਰੰਟ ਦੇ ਕੋਆਰਡੀਨੇਟਰ ਸੁਬੇਗ ਸਿੰਘ, ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਖਜਾਨ ਸਿੰਘ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਜੇਲ੍ਹ ਵਿਭਾਗ ਦੇ ਪ੍ਰਧਾਨ ਕਸ਼ਮੀਰ ਸਿੰਘ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਆਪ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਾਰ- ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਆਨਾ ਕਾਨੀ ਕਰ ਰਹੀ ਹੈ | ਮੁਲਾਜ਼ਮਾਂ ਅਤੇ ਪੈਨਸ਼ਨਾਂ ਵਲੋਂ ਚਾਵਾਂ ਨਾਲ ਲਿਆਂਦੀ ਆਪ ਸਰਕਾਰ ਉਨ੍ਹਾਂ ਦੀਆਂ ਆਸਾਂ 'ਤੇ ਖਰੀ ਨਹੀਂ ਉੱਤਰੀ | ਚੋਣਾਂ ਤੋਂ ਪਹਿਲਾਂ ਜੋ ਵਾਅਦੇ ਸਰਕਾਰ ਵਿਚ ਬੈਠੇ ਇਹਨਾਂ ਆਗੂਆਂ ਨੇ ਕੀਤੇ ਸਨ ਪੂਰੇ ਨਹੀਂ ਕੀਤੇ | ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 8 ਤੋਂ 11 ਮਾਰਚ ਤੱਕ ਮੁਹਾਲੀ ਵਿਖੇ ਚਾਰ ਦਿਨ ਲਗਾਤਾਰ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹਨਾਂ ਰੈਲੀਆਂ ਅਤੇ ਮੁਜ਼ਾਹਰਿਆਂ ਵਿਚ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ | ਮੀਟਿੰਗ ਵਿਚ ਜੋਗਿੰਦਰ ਸਿੰਘ, ਸੁਖਦੇਵ ਸਿੰਘ, ਡਾ. ਪ੍ਰਦੀਪ ਰਾਣਾ, ਗੁਰਮੇਜ ਸਿੰਘ, ਰਜੇਸ਼ ਕੁਮਾਰ, ਜਸਪਾਲ ਸਿੰਘ, ਰਾਮ ਪ੍ਰਸਾਦ, ਮਿਹਰ ਸਿੰਘ, ਅਜੀਤ ਸਿੰਘ, ਪਵਿੱਤਰ ਸਿੰਘ, ਗਿਆਨ ਸਿੰਘ, ਮਲੂਕ, ਸੂਜਾ ਰਾਮ, ਸਵਰਨ ਸਿੰਘ, ਕੇਵਲ ਸਿੰਘ, ਓਮ ਪ੍ਰਕਾਸ਼, ਪਰਮਜੀਤ ਸਿੰਘ, ਰਮੇਸ਼ ਕੁਮਾਰ ਭੱਟੀ, ਡਮਰ ਬਹਾਦਰ, ਸਵਿੰਦਰਪਾਲ ਕੌਰ, ਸੁਰਜੀਤ ਸਿੰਘ, ਬਲਬੀਰ ਸਿੰਘ ਗੋਖੀਵਾਲਾ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਲੈਕਚਰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲਾਂ ਵਿਚ ਪੇਪਰਾਂ ਵਿਚ ਟੀਚਰਾਂ ਦੀ ਸ਼ਹਿ 'ਤੇ ਨਕਲ ਦਾ ਬੋਲਬਾਲਾ • ਸਿੱਖਿਆ ਨੀਤੀ ਦੇ ਦਾਅਵੇ ਹੋਏ ਖੋਖ...
Ad Position 24