31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 07-03-2026
ਗੁਰੂਹਰਸਹਾਏ, 6 ਮਾਰਚ (ਕਪਿਲ ਕੰਧਾਰੀ)-ਇਲਾਕੇ ਵਿਚ ਚੋਰੀਆਂ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਦਾ ਜਾ ਰਿਹਾ ਹੈ | ਤਾਜ਼ਾ ਮਾਮਲੇ ਵਿਚ ਚੋਰਾਂ ਨੇ ਦਿਨ ਦਿਹਾੜੇ ਇਕ ਨੰਬਰਦਾਰ ਦਾ ਮੋਟਰਸਾਈਕਲ ਚੋਰੀ ਕਰਕੇ ਪੁਲਿਸ ਪ੍ਰਬੰਧਾਂ ਨੂੰ ਚੁਨੌਤੀ ਦੇ ਦਿੱਤੀ | ਮਿਲੀ ਜਾਣਕਾਰੀ ਅਨੁਸਾਰ ਪਿੰਡ ਛਾਂਗਾ ਰਾਏ ਹਿਠਾੜ ਦੇ ਨੰਬਰਦਾਰ ਹਰਪ੍ਰੀਤ ਸਿੰਘ ਪੁੱਤਰ ਵਿਨੋਦ ਕੁਮਾਰ ਆਪਣਾ ਮੋਟਰਸਾਈਕਲ ਪੁਰਾਣੀ ਤਹਿਸੀਲ ਦੇ ਕੋਲ ਆਪਣੀ ਦੁਕਾਨ ਦੇ ਬਾਹਰ ਖੜ੍ਹਾ ਕਰਕੇ ਦੁਕਾਨ ਅੰਦਰ ਕੰਮਕਾਜ ਕਰਨ ਲਈ ਚਲੇ ਗਏ | ਇਸ ਦੌਰਾਨ ਮੌਕਾ ਦੇਖਦੇ ਹੋਏ ਅਣਪਛਾਤੇ ਚੋਰ ਮੋਟਰਸਾਈਕਲ ਨੂੰ ਚੋਰੀ ਕਰਕੇ ਫ਼ਰਾਰ ਹੋ ਗਏ | ਜਦੋਂ ਨੰਬਰਦਾਰ ਹਰਪ੍ਰੀਤ ਸਿੰਘ ਕਿੱਥੇ ਕੰਮਕਾਜ ਜਾਣ ਦੇ ਲਈ ਬਾਹਰ ਆਏ ਤਾਂ ਮੋਟਰਸਾਈਕਲ ਗ਼ਾਇਬ ਦੇਖ ਕੇ ਉਹ ਹੈਰਾਨ ਰਹਿ ਗਏ ਅਤੇ ਤੁਰੰਤ ਆਸ ਪਾਸ ਦੁਕਾਨਾਂ ਦੇ ਬਾਹਰ ਮੋਟਰਸਾਈਕਲ ਦੀ ਭਾਲ ਕੀਤੀ, ਪਰੰਤੂ ਉਹਨਾਂ ਨੂੰ ਉਹਨਾਂ ਦਾ ਮੋਟਰਸਾਈਕਲ ਨਹੀਂ ਮਿਲਿਆ | ਜਿਸ ਤੋਂ ਬਾਅਦ ਨੰਬਰਦਾਰ ਹਰਪ੍ਰੀਤ ਸਿੰਘ ਵਲੋਂ ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ | ਇਸ ਮੌਕੇ ਪੁਲਿਸ ਨੇ ਵਿਸ਼ਵਾਸ ਦਵਾਇਆ ਕਿ ਜਲਦ ਹੀ ਚੋਰਾਂ ਦੀ ਭਾਲ ਕਰਕੇ ਚੋਰੀ ਹੋਇਆ ਮੋਟਰਸਾਈਕਲ ਨੰਬਰਦਾਰ ਨੂੰ ਵਾਪਸ ਦਵਾਇਆ ਜਾਵੇਗਾ ਅਤੇ ਚੋਰਾ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਚੋਰੀਆਂ ਅਤੇ ਲੁੱਟਾਂ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ | ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਪੈਟਰੋਲਿੰਗ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦੀ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਲਾਲ ਲਕੀਰ ਵਿਚ ਆਉਂਦੇ ਘਰਾਂ ਲਈ ਆਪਣਾ ਘਰ ਆਪਣੇ ਨਾਂਅ ਤਹਿਤ ਰਜਿਸਟਰੀਆਂ ਕਰਾਉਣ ਦਾ ਅਮਲ ਸ਼ੁਰੂ <br/> ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਲੀਡਰਸ਼ਿਪ ਦੀ ਹੋਈ ਹੰਗਾਮੀ ਬੈਠਕ
Ad Position 24