ਮੱਖੂ, 7 ਮਾਰਚ (ਵਰਿੰਦਰ ਮਨਚੰਦਾ)ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਵਿੱਢੇ ਗਏ ਸੰਘਰਸ਼ ਦੀ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰੋਸ ਪ੍ਰਦਰਸ਼ਨ ਵਿਚ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਖ-ਵੱਖ ਬਰਾਂਚਾਂ ਦੇ ਵਰਕਰ ਭਰਵੀਂ ਸ਼ਮੂਲੀਅਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜ਼ਿਲ੍ਹਾ ਵਿੱਤ ਸਕੱਤਰ ਸੁਲੱਖਣ ਸਿੰਘ ਨੇ ਕਿਹਾ ਕਿ ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜਲ ਸਰੋਤ ਸਬ ਡਿਵੀਜ਼ਨ ਕੈਨਾਲ ਕਾਲੋਨੀ ਮੱਖੂ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 8 ਮਾਰਚ 2026 ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਬੈਨਰ ਹੇਠ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜ਼ਿਲ੍ਹਾ ਵਿੱਤ ਸਕੱਤਰ ਸੁਲੱਖਣ ਸਿੰਘ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਰਜ਼ਿ ਨੰਬਰ 15 ਸਬੰਧਿਤ ਪ.ਸ.ਸ.ਫ ਦੇ ਆਗੂ ਅਤੇ ਵਰਕਰ ਪ.ਸ.ਸ.ਫ ਦੇ ਝੰਡੇ ਹੇਠ ਵੱਖਵੱਖ ਬਰਾਂਚਾਂ ਦੇ ਵਰਕਰ ਫ਼ਿਰੋਜ਼ਪੁਰ ਤੋਂ ਵੱਡੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਣਗੇ | ਇਸ ਮੌਕੇ ਮੀਟਿੰਗ ਵਿਚ ਰਾਜ ਕੁਮਾਰ ਬਲਾਕ ਪ੍ਰਧਾਨ ਮੱਖੂ, ਜਨਰਲ ਸਕੱਤਰ ਆਰ ਕੇ ਕੰਬੋਜ, ਪ੍ਰੈੱਸ ਸਕੱਤਰ ਗੁਰਮੀਤ ਸਿੰਘ ਜੰਮੂ, ਜ਼ਿਲ੍ਹਾ ਪੈੱ੍ਰਸ ਸਕੱਤਰ, ਸੰਜੀਵ ਵਰਮਾ, ਜੋਗਿੰਦਰ ਸਿੰਘ ਕੜਾਹੇ ਵਾਲਾ ਬਲਾਕ ਪ੍ਰਧਾਨ ਜ਼ੀਰਾ, ਮੱਖਣ ਸਿੰਘ ਜਨਰਲ ਸਕੱਤਰ, ਰਾਜ ਕੁਮਾਰ ਯਾਦਵ ਪ੍ਰੈੱਸ ਸਕੱਤਰ, ਬਲਵੰਤ ਸਿੰਘ ਬਰਾਂਚ ਪ੍ਰਧਾਨ ਮਿਸ਼ਰੀਵਾਲਾ, ਪੰਮਾ ਸਿੰਘ ਬਰਾਂਚ ਪ੍ਰਧਾਨ ਸਬ ਡਵੀਜ਼ਨ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਬਰਾਂਚ ਸਕੱਤਰ ਮਿਸ਼ਰੀ ਵਾਲਾ, ਏਮ ਬਹਾਦਰ ਆਦਿ ਹਾਜ਼ਰ ਸਨ |