ਜ਼ੀਰਾ, 7 ਮਾਰਚ (ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਇਕਬਾਲ ਸਿੰਘ ਸਰਹਾਲੀ ਜ਼ਿਲ੍ਹਾ ਚੇਅਰਮੈਨ ਅਤੇ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਰਿਟਾਇਰਡ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਮੀਟਿੰਗ ਦੀ ਸ਼ੁਰੂਆਤ ਦੌਰਾਨ ਇਕਾਈ ਦੇ ਸੀਨੀਅਰ ਸਾਥੀ ਰਜਿੰਦਰ ਜੀਰਵੀ ਦੀ ਅਚਨਚੇਤ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਤਪਾਲ ਸਹਿਗਲ ਮੋਗਾ ਨੇ ਰਿਟਾਇਰਡ ਕਰਮਚਾਰੀਆਂ ਨੂੰ ਸਬੰਧੀ ਆਉਂਦੀਆਂ ਮੁਸ਼ਕਲਾਂ 'ਤੇ ਖੁੱਲ ਕੇ ਚਰਨਾਂ ਪਾਇਆ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਮੂਹ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਹੋਕਾ ਦਿੱਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਰਿਟਾਇਰਡ ਕਰਮਚਾਰੀਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ | ਇਸ ਦੌਰਾਨ ਮੀਟਿੰਗ ਵਿਚ ਸੰਪੂਰਨ ਸਿੰਘ, ਬਚਿੱਤਰ ਸਿੰਘ ਗਿੱਲ ਗਾਦੜੀ ਵਾਲਾ, ਮੇਜਰ ਸਿੰਘ, ਆਸਾ ਸਿੰਘ, ਧਰਮਵੀਰ, ਜਗਜੀਵਨ ਪਾਲ ਸਿੰਘ, ਹਰਭਜਨ ਸਿੰਘ, ਨਰੇਸ਼ ਕੁਮਾਰ, ਅਮਰ ਸਿੰਘ, ਜੋਗਿੰਦਰ ਸਿੰਘ ਹੋਰ ਰਿਟਾਇਰਡ ਕਰਮਚਾਰੀ ਹਾਜ਼ਰ ਸਨ |