ਫ਼ਿਰੋਜ਼ਪੁਰ, 7 ਮਾਰਚ (ਗੁਰਿੰਦਰ ਸਿੰਘ)-ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਕੌਮੀ ਬੁਲਾਰਿਆਂ ਅਤੇ ਟੀਵੀ ਪੈਨਲਿਸਟ ਦੀ ਇਕ ਸੂਚੀ ਜਾਰੀ ਕੀਤੀ ਗਈ | ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਬੇਬਾਕ ਵਿਚਾਰਾਂ ਦੇ ਧਾਰਨੀ ਦਿਲਬਾਗ ਸਿੰਘ ਵਿਰਕ ਦਾ ਨਾਂ ਵੀ ਐਲਾਨਿਆ ਗਿਆ | ਬੀਤੇ ਕਰੀਬ ਤਿੰਨ ਦਹਾਕਿਆਂ ਤੋਂ ਪਾਰਟੀ ਦੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਂਦਿਆਂ ਦਿਲਬਾਗ ਸਿੰਘ ਵਿਰਕ ਨੇ ਪੰਥ ਦੀ ਚੜ੍ਹਦੀਕਲਾ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪਲੇਟਫ਼ਾਰਮ 'ਤੇ ਵੀ ਵੱਡੀਆਂ ਸੇਵਾਵਾਂ ਨਿਭਾਈਆਂ | ਦਿਲਬਾਗ ਸਿੰਘ ਵਿਰਕ ਦੀ ਇਸ ਨਿਯੁਕਤੀ ਦਾ ਪਾਰਟੀ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਬੁਲਾਰੇ ਦਿਲਬਾਗ ਸਿੰਘ ਵਿਰਕ ਵਲੋਂ ਅੱਜ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਸਹਿਤ ਇਤਿਹਾਸਕ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ | ਇਸ ਮੌਕੇ 'ਤੇ ਦਿਲਬਾਗ ਸਿੰਘ ਵਿਰਕ ਨੂੰ ਵਧਾਈ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਸਾਡੇ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਆਮ ਘਰ ਦੇ ਇਕ ਵਰਕਰ ਨੂੰ ਪਾਰਟੀ ਨੇ ਕੌਮੀ ਬੁਲਾਰੇ ਵਜੋਂ ਸੇਵਾ ਕਰਨ ਦਾ ਮਾਣ ਦੇ ਕੇ ਨਿਵਾਜਿਆ ਹੈ | ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਦਿਲਬਾਗ ਸਿੰਘ ਵਿਰਕ ਨੇ ਹਮੇਸ਼ਾ ਪਾਰਟੀ ਨਾਲ ਵਫ਼ਾਦਾਰੀ ਦੀ ਮਿਸਾਲ ਪੇਸ਼ ਕੀਤੀ ਹੈਂ ਜੋ ਸਭ ਵਰਕਰਾਂ ਲਈ ਪ੍ਰੇਰਨਾ ਸਰੋਤ ਹੈ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਰਕ ਨੂੰ ਵਧਾਈ ਦਿੰਦਿਆਂ ਗੁਰੂ ਘਰ ਵਲੋਂ ਸਿਰੋਪਾਉ ਅਤੇ ਇਤਿਹਾਸਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਗੁਰਮੇਲ ਸਿੰਘ, ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਭਾਈ ਗੁਰਨਾਮ ਸਿੰਘ ਸੈਦਾਂ ਰੁਹੇਲਾ, ਸਰਵਨ ਸਿੰਘ ਮਹਾਲਮ ਸਰਕਲ ਪ੍ਰਧਾਨ, ਬਲਵੰਤ ਸਿੰਘ ਸਿੱਧੂ ਜ਼ਿਲ੍ਹਾ ਮੀਤ ਪ੍ਰਧਾਨ, ਦਵਿੰਦਰ ਸਿੰਘ ਕਲਸੀ ਕੌਮੀ ਆਗੂ ਬੀਸੀ ਵਿੰਗ, ਹਰਪ੍ਰੀਤ ਸਿੰਘ ਸ਼ੇਰ ਖਾਂ, ਨਿਸ਼ਾਨਾ ਸਿੰਘ ਵਲੂਰ, ਅਨਮੋਲ ਸਿੰਘ ਭਾਂਗਰ, ਬਚਿੱਤਰ ਸਿੰਘ ਸਿੱਧੂ, ਪ੍ਰੀਤਮ ਸਿੰਘ ਸਰਪੰਚ, ਗੁਰਦੀਪ ਸਿੰਘ ਸਰਕਲ ਪ੍ਰਧਾਨ ਬੀਸੀ ਵਿੰਗ, ਸ਼ੇਰ ਸਿੰਘ ਸਰਪੰਚ ਨਾਜੂ ਵਾਲਾ, ਬਲਵਿੰਦਰ ਸਿੰਘ ਬੱਗੇ ਕੇ ਪਿੱਪਲ, ਬਗ਼ੀਚਾ ਸਿੰਘ ਸਾਦਾਂ ਮੌਜਾਂ, ਗੁਰਮੁਖ ਸਿੰਘ ਭਾਲਾ, ਬੋਹੜ ਸਿੰਘ, ਬੂਟਾ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਗੁਰਜੀਤ ਸਿੰਘ ਪੀਰੂ ਵਾਲਾ, ਗੁਰਪ੍ਰੀਤ ਸਿੰਘ ਫੱਤੂਵਾਲਾ, ਟਹਿਲ ਸਿੰਘ ਬਜੀਦਪੁਰ, ਪ੍ਰਗਟ ਸਿੰਘ ਸਰਪੰਚ, ਬਲਰਾਜ ਸਿੰਘ ਧੀਰਾ ਪੱਤਰਾਂ, ਸੁੱਖਾ ਸਿੰਘ ਸਰਪੰਚ, ਬਾਜ਼ ਸਿੰਘ, ਬਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਸਵਰਨ ਸਿੰਘ, ਯਾਦਵਿੰਦਰ ਸਿੰਘ ਮੱਤੜ, ਨਰਿੰਦਰ ਸਿੰਘ ਜੋਸਨ, ਤੇਜਬੀਰ ਸਿੰਘ ਮੈਨੇਜਰ ਅਤੇ ਜਸਪਾਲ ਸਿੰਘ ਮੀਤ ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |