17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਦੀ ਅਹਿਮ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 09-03-2026

ਫ਼ਿਰੋਜ਼ਪੁਰ, 8 ਮਾਰਚ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਸਰਕਾਰ ਵਲੋਂ ਹੋ ਰਹੀਆਂ ਵਧੀਕੀਆਂ, ਕਿਸਾਨਾਂ ਦੇ ਸਿਰ ਵਧ ਰਹੇ ਕਰਜ਼ੇ ਦੇ ਬੋਝ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਮੀਟਿੰਗ ਦੌਰਾਨ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਚੱਲ ਰਹੀ ਲੜਾਈ ਅਤੇ ਮਨੁੱਖਤਾ ਦੇ ਹੋ ਰਹੇ ਘਾਣ 'ਤੇ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਖੇਤੀਬਾੜੀ ਲਈ ਰੱਖੇ ਕਰੀਬ 15 ਹਜ਼ਾਰ ਰੁਪਏ ਬਹੁਤ ਥੋੜੇ੍ਹ ਹਨ | ਜਿਸ ਨਾਲ ਕਿਸਾਨੀ ਨੂੰ ਬਚਾਇਆ ਨਹੀਂ ਜਾ ਸਕਦਾ | ਇਸ ਲਈ ਐੱਮ.ਐੱਸ.ਪੀ ਦਾ ਗਾਰੰਟੀ ਕਾਨੂੰਨ ਬਣਾਉਣਾ ਬਹੁਤ ਜ਼ਰੂਰੀ ਹੈ | ਜਿਸ ਸਬੰਧੀ ਸਰਕਾਰ ਨੇ ਆਪਣੇ ਬਜਟ ਵਿਚ ਕੁਝ ਵੀ ਪੇਸ਼ ਨਹੀਂ ਕੀਤਾ | ਜਿਸ ਨਾਲ ਆਉਣ ਵਾਲੇ ਸਮੇਂ ਵਿਚ ਕਿਸਾਨੀ 'ਤੇ ਵੱਡਾ ਫ਼ਰਕ ਦੇਖਣ ਨੂੰ ਮਿਲੇਗਾ | ਉਨ੍ਹਾਂ ਸਰਕਾਰ ਦੇ ਪੇਸ਼ ਬਜਟ ਨੂੰ ਨਿਰਾਸ਼ਾਜਨਕ ਤੇ ਕਿਸਾਨ ਵਿਰੋਧੀ ਦੱਸਿਆ | ਇਸ ਸਮੇਂ ਲਖਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ, ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ, ਰਸਾਲ ਸਿੰਘ ਢੋਲੇਵਾਲ ਕੋਰ ਕਮੇਟੀ ਮੈਂਬਰ ਪੰਜਾਬ, ਰਸ਼ਪਾਲ ਸਿੰਘ ਰਹੀਮੇ ਕੇ ਵਰਕਿੰਗ ਕਮੇਟੀ ਮੈਂਬਰ, ਸੂਬੇਦਾਰ ਜਸਵਿੰਦਰ ਸਿੰਘ ਭਲੇਰੀਆ ਪੈੱ੍ਰਸ ਸਕੱਤਰ, ਗੁਰਦੀਪ ਸਿੰਘ ਪ੍ਰਧਾਨ ਪੱਛਮੀ, ਸੁਖਵੰਤ ਸਿੰਘ ਕੋਠੇ ਜ਼ਿਲ੍ਹਾ ਜਰਨਲ ਸਕੱਤਰ, ਦਵਿੰਦਰ ਸਿੰਘ ਸੰਘਾ ਜ਼ਿਲ੍ਹਾ ਖ਼ਜ਼ਾਨਚੀ, ਬਲਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੱਛਮੀ, ਸੁਰਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਭੜਾਣਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਗੁਰਵਿੰਦਰ ਸਿੰਘ ਮੋਹਕਮ ਵਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਗੁਰਮੀਤ ਸਿੰਘ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਸਤਵੰਤ ਸਿੰਘ ਗਿੱਲ ਜ਼ਿਲ੍ਹਾ ਸਕੱਤਰ, ਬੋਹੜ ਸਿੰਘ ਬਲਾਕ ਪ੍ਰਧਾਨ ਮਮਦੋਟ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਮੱਖੂ, ਨਿਰਮਲ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਸਤਵਿੰਦਰ ਸਿੰਘ ਸੋਨਾ ਗਿੱਲ ਬਲਾਕ ਪ੍ਰਧਾਨ ਘੱਲ ਖ਼ੁਰਦ, ਹਰਮੇਲ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਮਮਦੋਟ, ਕੁਲਵਿੰਦਰ ਸਿੰਘ ਮੋਹਕਮ ਵਾਲਾ ਇਕਾਈ ਪ੍ਰਧਾਨ, ਨਛੱਤਰ ਸਿੰਘ ਭਾੜਾਣਾ ਇਕਾਈ ਪ੍ਰਧਾਨ, ਲਖਵਿੰਦਰ ਸਿੰਘ ਮੈਂਬਰ, ਜੱਜ ਵੀਰ ਸਿੰਘ ਟਿੱਬੀ ਅਰਾਈਆਂ, ਬਲਵਿੰਦਰ ਸਿੰਘ ਭੰਬਾ ਹਾਜੀ, ਪ੍ਰੇਮ ਸਿੰਘ ਭੰਬਾ ਹਾਜੀ, ਰਣਜੀਤ ਸਿੰਘ ਚੱਕ ਬੁਰਜੀ, ਅਮਰੀਕ ਸਿੰਘ, ਨਿਰਵੈਰ ਸਿੰਘ ਲੱਖੋਕੇ ਬਹਿਰਾਮ, ਦਲਜੀਤ ਸਿੰਘ, ਜਸਵੰਤ ਸਿੰਘ, ਪਰਵਿੰਦਰ ਸਿੰਘ ਗੁਰਦਿੱਤੀ ਵਾਲਾ, ਗੁਰਜੰਟ ਸਿੰਘ ਭਾਗੋ ਕੇ, ਬਲਦੇਵ ਸਿੰਘ ਲੋਹਕੇ ਖ਼ੁਰਦ, ਰਣਜੀਤ ਸਿੰਘ ਲੋਹਕੇ ਖ਼ੁਰਦ, ਗੁਰਭੇਜ ਸਿੰਘ ਵਲਟੋਹਾ, ਸੁਖਮੰਦਰ ਸਿੰਘ ਵਲਟੋਹਾ, ਜੱਜਪਾਲ ਸਿੰਘ ਇੰਸਪੈਕਟਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ਹਿਰੀ ਅਤੇ ਦਿਹਾਤੀ ਵਿਧਾਇਕ ਦੇ ਦਫ਼ਤਰ ਵਿਖੇ ਹੋਇਆ ਖ਼ਾਸ ਪ੍ਰੋਗਰਾਮ ਦਾ ਆਯੋਜਨ <br/> ਅਗਲੀ ਖ਼ਬਰ ਸਫ਼ੈਦੇ ਵੱਢਣ 'ਤੇ ਮਾਮਲਾ ਦਰਜ <br/>
Ad Position 24